ਲੁਧਿਆਣਾ: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ ਸਨ ਅਤੇ ਕਈ ਗਰੰਟੀਆਂ ਦਿੱਤੀਆਂ ਗਈਆਂ ਸੀ। ਜਿਨ੍ਹਾਂ ਵਿੱਚੋਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਪੈਨਸ਼ਨ ਦੇਣ ਦਾ ਵਾਅਦਾ ਵੀ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਸੀ। ਪਰ 6 ਮਹੀਨੇ ਪੂਰੇ ਹੋਣ ’ਤੇ ਆਮ ਆਦਮੀ ਪਾਰਟੀ ਨੇ ਵਾਅਦਾ ਪੂਰਾ ਨਹੀਂ ਕੀਤਾ।
ਟੀਟੂ ਬਾਣੀਆ ਦੀ ਸਰਕਾਰ ਨੂੰ ਲਾਹਣਤਾਂ ਇਸੇ ਨੂੰ ਲੈ ਕੇ ਹਾਸਰਸ ਕਲਾਕਰ ਅਤੇ ਸਮਾਜ ਸੇਵੀ ਟੀਟੂ ਬਾਣੀਆ ਵੱਲੋਂ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਟੀਟੂ ਬਾਣੀਆ ਨੇ ਕਿਹਾ ਕਿ ਉਹ ਆਪਣੇ ਇਸ ਪ੍ਰਦਰਸ਼ਨ ਕਾਰਨ ਸੁੱਤੀ ਪਈ ਸਰਕਾਰ ਨੂੰ ਜਗਾਉਣਾ ਚਾਹੁੰਦੇ ਹਨ।
ਪ੍ਰਦਰਸ਼ਨ ਕਰ ਰਹੇ ਟੀਟੂ ਬਾਣੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦਾ ਮਹਿਲਾਵਾਂ ਦੇ ਨਾਲ ਕੀਤਾ ਸੀ ਉਸ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ। ਸਰਕਾਰ ਨੇ ਅਜੇ ਤੱਕ ਮਹਿਲਾਵਾਂ ਦੇ ਖਾਤੇ ਵਿੱਚ ਇੱਕ ਹਜ਼ਾਰ ਰੁਪਏ ਨਹੀਂ ਪਾਏ ਹਨ। ਪਰ ਉਹ ਵਿਧਾਇਕਾਂ ਦੀਆਂ ਪਤਨੀਆਂ ਨੂੰ 1000 ਰੁਪਏ ਪੈਨਸ਼ਨ ਦੇਣ ਲਈ ਤਿਆਰ ਹਨ। ਇਸ ਲਈ ਉਹ ਆਪਣਾ ਪਛਾਣ ਪੱਤਰ ਲੈ ਕੇ ਆਉਣ ਕਿ ਉਹ ਵਿਧਾਇਕ ਦੇ ਰਿਸ਼ਤੇਦਾਰ ਹਨ।
ਉੱਥੇ ਹੀ ਦੂਜੇ ਪਾਸੇ ਵਿਜੀਲੈਂਸ ਅਤੇ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਕਿਹਾ ਕਿ ਗਲਤ ਲੋਕਾਂ ਉੱਤੇ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਘਰ ਮਾਰਿਆ ਜਾਵੇ ਛਾਪਾ ਇਸ ਦੌਰਾਨ ਵੱਧ ਪੈਸੇ ਹੋਣਗੇ ਬਰਾਮਦ।
ਇਹ ਵੀ ਪੜੋ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਹਿਤ ਦਾ ਹੋਇਆ ਦੇਹਾਂਤ