ਲੁਧਿਆਣਾ: ਪੁਲਿਸ ਦੀ ਐਸਟੀਐਫ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੌਕੇ 'ਤੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਡਰੱਗ ਮਨੀ ਬਰਾਮਦ ਕੀਤੀ ਹੈ।
ਅਫ਼ੀਮ ਤੇ ਲੱਖਾਂ ਦੀ ਡਰੱਗ ਮਨੀ ਸਣੇ ਦੋ ਤਸਕਰ ਗ੍ਰਿਫ਼ਤਾਰ - ਐਸਟੀਐਫ ਟੀਮ ਲੁਧਿਆਣਾ
ਲੁਧਿਆਣਾ ਪੁਲਿਸ ਦੀ ਐਸਟੀਐਫ ਟੀਮ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਨਸ਼ਾ ਤਸਕਰਾਂ ਕੋਲੋਂ 3 ਕਿੱਲੋ ਅਫ਼ੀਮ ਸਣੇ 44 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਈ ਐਸਟੀਐਫ ਦੇ ਐੱਸਪੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਦੋਵੇਂ ਮੁਲਜ਼ਮਾਂ ਨੂੰ ਐਸਟੀਐਫ ਵੱਲੋਂ ਪੱਖੋਵਾਲ ਰੋਡ ਤੇ ਵਿਸ਼ੇਸ਼ ਨਾਕੇਬੰਦੀ ਦੌਰਾਨ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਰਮਨ ਧਵਨ ਅਤੇ ਨਿਤਿਨ ਖੁਰਾਨਾ ਵਜੋਂ ਹੋਈ ਹੈ। ਇਹ ਮੁਲਜ਼ਮ ਬੀਤੇ ਦੋ-ਤਿੰਨ ਸਾਲਾਂ ਤੋਂ ਉੱਤਰ ਪ੍ਰਦੇਸ਼ ਤੋਂ ਸਸਤੀ ਕੀਮਤਾਂ 'ਤੇ ਅਫ਼ੀਮ ਮੰਗਵਾ ਕੇ ਲੁਧਿਆਣਾ 'ਚ ਮਹਿੰਗੀ ਕੀਮਤ 'ਤੇ ਵੇਚਦੇ ਸਨ। ਮੁਲਜ਼ਮਾਂ ਕੋਲੋਂ ਮੌਕੇ 'ਤੇ 3 ਕਿੱਲੋ ਅਫ਼ੀਮ ਸਣੇ 44 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਐੱਸਪੀ ਐਸਟੀਐਫ ਨੇ ਦੱਸਿਆ ਕਿ ਮੁਲਜ਼ਮ ਅਫ਼ੀਮ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਨੂੰ ਠਿਕਾਣੇ ਲਾਉਣ ਜਾ ਰਹੇ ਸਨ। ਇਸ ਬਾਰੇ ਐਸਟੀਐਫ ਇੰਚਾਰਜ ਮੀਨਾ ਨੂੰ ਗੁਪਤ ਸੂਚਨਾ ਮਿਲੀ। ਜਿਸ ਤੋਂ ਬਾਅਦ ਨਾਕੇਬੰਦੀ ਕਰਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।