ਲੁਧਿਆਣਾ: ਜ਼ਿਲ੍ਹੇ ਦੇ ਮਿਹਰਬਾਨ ਥਾਣੇ ਦੇ ਅਧੀਨ ਆਉਂਦੇ ਪਿੰਡ ਗੌਂਸਗੜ੍ਹ ਦੇ ਵਿੱਚ ਇੱਕ ਫੈਕਟਰੀ ਵਿੱਚ ਬੁਆਇਲਰ ਫਟਣ ਕਰਕੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 2 ਮਜ਼ਦੂਰ ਝੁਲਸ ਗਏ ਅਤੇ ਦੋਵਾਂ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਿੰਡ ਵਾਸੀਆਂ ਦੇ ਕਹਿਣ ਮੁਤਾਬਕ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬਾਇਲਰ ਫਟ ਕੇ ਕਾਫ਼ੀ ਦੂਰ ਖੇਤਾਂ ਚ ਆ ਕੇ ਡਿੱਗ ਗਿਆ ਇੱਥੋਂ ਤੱਕ ਕਿ ਫੈਕਟਰੀ ਦੀ ਦੀਵਾਰ ਤੱਕ ਟੁੱਟ ਗਈ।
ਇਹ ਵੀ ਪੜੋ:ਰੋਪੜ ਪੁਲਿਸ ਕੋਲ 11 ਜੁਲਾਈ ਤੱਕ ਰਿਮਾਂਡ ’ਤੇ ਗੈਂਗਸਟਰ ਸੁਖਪ੍ਰੀਤ ਬੁੱਢਾ
ਫੈਕਟਰੀ ‘ਚ ਕੰਮ ਕਰਨ ਵਾਲੇ ਬਾਕੀ ਮਜ਼ਦੂਰਾਂ ਨੇ ਦੱਸਿਆ ਕਿ ਹਾਦਸਾ ਸ਼ਾਮ ਵੇਲੇ ਹੋਇਆ ਜਦੋਂ ਬੁਆਇਲਰ ਚੱਲ ਰਿਹਾ ਸੀ ਤਾਂ ਅਚਾਨਕ ਫਟ ਗਿਆ ਜਿਸ ਵਿਚ 2 ਮਜ਼ਦੂਰ ਝੁਲਸ ਗਏ। ਉਨ੍ਹਾਂ ਕਿਹਾ ਕਿ ਫੈਕਟਰੀ ਮਾਲਕ ਨੂੰ ਫੋਨ ਕੀਤਾ ਤਾਂ ਉਹ ਨਹੀਂ ਆਇਆ ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਹੀ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪਿੰਡ ਦੇ ਲੋਕਾਂ ਨੇ ਕਿਹਾ ਕਿ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਫੀ ਦੇਰ ਤੱਕ ਹਨੇਰਾ ਹੋ ਗਿਆ।