ਪੰਜਾਬ

punjab

ETV Bharat / city

ਲੁਧਿਆਣਾ: ਅਣਪਛਾਤੇ ਲੋਕਾਂ ਨੇ ਘਰ 'ਤੇ ਕੀਤਾ ਹਮਲਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ - ਲੁਧਿਆਣਾ ਕ੍ਰਾਇਮ ਨਿਊਜ਼

ਲੁਧਿਆਣਾ ਦੇ ਆਜ਼ਾਦ ਨਗਰ ਵਿੱਚ ਇੱਕ ਘਰ 'ਤੇ ਕੁੱਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਹਮਲਾਵਰਾਂ ਨੇ ਪੀੜਤ ਪਰਿਵਾਰ ਦੇ ਘਰ ਜੰਮ ਕੇ ਭੰਨਤੋੜ ਕੀਤੀ। ਫਿਲਹਾਲ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਅਣਪਛਾਤੇ ਲੋਕਾਂ ਨੇ ਘਰ 'ਤੇ ਕੀਤਾ ਹਮਲਾ
ਅਣਪਛਾਤੇ ਲੋਕਾਂ ਨੇ ਘਰ 'ਤੇ ਕੀਤਾ ਹਮਲਾ

By

Published : Jul 18, 2020, 8:54 AM IST

ਲੁਧਿਆਣਾ : ਸ਼ਹਿਰ ਦੇ ਆਜ਼ਾਦ ਨਗਰ ਵਿੱਚ ਦੇਰ ਰਾਤ ਇੱਕ ਘਰ ਉੱਤੇ ਕੁੱਝ ਅਣਪਛਾਤੇ ਲੋਕਾਂ ਨੇ ਹਮਲਾ ਕੀਤਾ। ਇਹ ਘਟਨਾ ਇਲਾਕੇ ਦੇ ਸੀਸੀਟੀਵੀ 'ਚ ਕੈਦ ਹੋ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ 20-25 ਅਣਪਛਾਤੇ ਲੋਕ ਆਜ਼ਾਦ ਨਗਰ 'ਚ ਸਥਿਤ ਇੱਕ ਘਰ ਵਿੱਚ ਜਬਰਨ ਦਾਖਲ ਹੋ ਗਏ ਤੇ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ। ਪੀੜਤ ਪਰਿਵਾਰ ਦੇ ਮੁਤਾਬਕ ਉਨ੍ਹਾਂ ਦੇ ਗੁਆਢੀਆਂ ਦਾ ਕਿਸੇ ਨਾਲ ਝਗੜਾ ਹੋਇਆ ਸੀ। ਇਸ ਕਾਰਨ ਦੂਜੀ ਧਿਰ ਦੇ ਲੋਕਾਂ ਨੂੰ ਲੱਗਿਆ ਕਿ ਉਹ ਇਸ ਝਗੜੇ 'ਚ ਸ਼ਾਮਲ ਸਨ। ਇਸ ਕਾਰਨ ਉਕਤ ਹਮਲਾਵਰਾਂ ਨੇ ਉਨ੍ਹਾਂ ਦੇ ਘਰ 'ਤੇ ਵੀ ਹਮਲਾ ਕਰ ਦਿੱਤਾ।

ਵੀਡੀਓ

ਪੀੜਤ ਸੁਖਦੇਵ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਦੇ ਗੁਆਂਢ 'ਚ ਕਿਸੇ ਮਹਿਲਾ ਨਾਲ ਸੁਖਦੇਵ ਨਾਂਅ ਦੇ ਨੌਜਵਾਨ ਦਾ ਕਿਸੇ ਗੱਲ ਤੋਂ ਝਗੜਾ ਹੋ ਗਿਆ ਸੀ। ਬਹਿਸ ਹੋਣ ਮਗਰੋਂ ਦੂਜੀ ਧਿਰ ਨਾਲ ਗੱਲਬਾਤ ਕਰਨ ਲਈ ਗਏ ਤਾਂ ਉੱਥੇ ਪਹਿਲਾਂ ਹੀ ਉਨ੍ਹਾਂ ਨੇ ਲੋਕ ਇਕੱਠੇ ਕਰ ਲਏ ਸਨ।

ਹਮਲਾਵਰਾਂ ਨੇ ਆਉਂਦਿਆਂ ਹੀ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ। ਇਹ ਹਮਲਾ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਤੇ ਹਮਲਾਵਰ 20-25 ਸਨ। ਹਮਲਾਵਰਾਂ ਨੇ ਉਨ੍ਹਾਂ ਦੇ ਗੇਟ ਦੀ ਭੰਨ ਤੋੜ ਕੀਤੀ ਤੇ ਘਰ ਦੇ ਹੋਰਨਾਂ ਚੀਜ਼ਾਂ ਨੂੰ ਨੁਕਸਾਨ ਪਹੁੰਚਾਇਆ। ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੂੰ ਮਾਲੀ ਨੁਕਸਾਨ ਝੱਲਣਾ ਪਿਆ, ਪਰ ਜਾਨੀ ਮਾਲ ਤੋਂ ਬਚਾਅ ਰਿਹਾ। ਉਨ੍ਹਾਂ ਵੱਲੋਂ ਅਣਪਛਾਤੇ ਹਮਲਾਵਰਾਂ ਤੇ ਗੁਆਢੀਆਂ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ।

ਉਧਰ ਮੌਕੇ 'ਤੇ ਪਹੁੰਚੀ ਪੁਲਿਸ ਪੈਟਰੋਲਿੰਗ ਪਾਰਟੀ ਨੇ ਦੱਸਿਆ ਕਿ ਪੀੜਤ ਪਰਿਵਾਰ ਵੱਲੋਂ ਅੱਜ ਸਵੇਰੇ ਹੀ ਇਸ ਹਮਲੇ ਦੀ ਸੂਚਨਾ ਦਿੱਤੀ ਗਈ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਹਮਲੇ ਵਾਲੀ ਥਾਂ ਜਾਇਜ਼ਾ ਲਿਆ। ਪੁਲਿਸ ਨੇ ਅਣਪਛਾਤੇ ਹਮਲਾਵਰਾਂ ਤੇ ਗੁਆਢੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਸੀਸੀਟੀਵੀ ਫੁਟੇਜ ਕਬਜੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ 'ਚ ਦੋਸ਼ੀ ਪਾਏ ਗਏ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details