ਪੰਜਾਬ

punjab

ETV Bharat / city

ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਕੱਢਣਗੇ ਤਿਰੰਗਾ ਯਾਤਰਾ - ਸਿਹਤ ਮੰਤਰੀ ਮਨਸੁਖ ਮੰਡਾਵੀਆ ਕੱਢਣਗੇ ਤਿਰੰਗਾ ਯਾਤਰਾ

ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਵੱਲੋਂ ਤਿਰੰਗਾ ਯਾਤਰਾ ਕੱਢੀ ਜਾਵੇਗੀ. ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰੀ ਦੋ ਦਿਨ ਦੇ ਲਈ ਲੁਧਿਆਣਾ ਦੌਰੇ ਉੱਤੇ ਹਨ.

ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਕੱਢਣਗੇ ਤਿਰੰਗਾ ਯਾਤਰਾ
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਕੱਢਣਗੇ ਤਿਰੰਗਾ ਯਾਤਰਾ

By

Published : Aug 13, 2022, 5:50 PM IST

ਲੁਧਿਆਣਾ:ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਅੱਜ ਲੁਧਿਆਣਾ ਪਹੁੰਚੇ ਉਹ ਦੋ ਦਿਨ ਤੱਕ ਲੁਧਿਆਣਾ ਹੀ ਰਹਿਣਗੇ। ਦੱਸ ਦਈਏ ਕਿ ਉਨ੍ਹਾਂ ਵੱਲੋਂ ਸਰਕਟ ਹਾਊਸ ਵਿਖੇ ਆਪਣੇ ਸੰਗਠਨ ਵਰਕਰਾਂ ਤੇ ਮਹਾਮੰਤਰੀਆਂ ਦੇ ਨਾਲ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਮਿਲੀ ਜਾਣਕਾਰੀ ਮੁਤਾਬਿਕ ਸ਼ਾਮ ਨੂੰ ਭਾਜਪਾ ਦੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਤਿਰੰਗਾ ਯਾਤਰਾ ਕੱਢਣਗੇ ਉਨ੍ਹਾਂ ਨਾਲ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹਿਣਗੇ।



ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਕੌਮੀ ਮਹਾਂਮੰਤਰੀ ਜੀਵਨ ਗੁਪਤਾ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੋ ਦਿਨ ਲੁਧਿਆਣਾ ਦੌਰੇ ’ਤੇ ਹਨ। ਉਨ੍ਹਾਂ ਦੱਸਿਆ ਕਿ ਵਰਕਰਾਂ ਦੇ ਨਾਲ ਮੀਟਿੰਗ ਹੋ ਰਹੀ ਹੈ ਇਸ ਤੋਂ ਬਾਅਦ ਤਿਰੰਗਾ ਯਾਤਰਾ ਕੱਢੀ ਜਾਵੇਗੀ ਅਤੇ ਕੱਲ੍ਹ ਉਹ ਸ਼ਹੀਦ ਸੁਖਦੇਵ ਥਾਪਰ ਦੀ ਸਮਾਰਕ ਤੇ ਨਤਮਸਤਕ ਹੋਣ ਜਾਣਗੇ।

ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਕੱਢਣਗੇ ਤਿਰੰਗਾ ਯਾਤਰਾ

ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਚੋਣਾਂ ਤੋਂ ਅਗਲੇ ਦਿਨ ਹੀ ਅਗਲੀਆਂ ਚੋਣਾਂ ਲਈ ਤਿਆਰ ਰਹਿੰਦੀ ਹੈ ਭਾਜਪਾ ਲੋਕਾਂ ਨਾਲ ਵਾਅਦੇ ਕਰਕੇ ਉਨ੍ਹਾਂ ਨੂੰ ਵਰਗਲਾ ਕੇ ਵੋਟਾਂ ਨਹੀਂ ਮੰਗਦੀ ਸਗੋਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਦੀ ਹੈ ਅਤੇ ਉਸ ਦੇ ਆਧਾਰ ’ਤੇ ਹੀ ਵੋਟਾਂ ਲੈਂਦੀ ਹੈ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨਾ ਵੀ ਇਸ ਕੜੀ ਦੇ ਅੰਦਰ ਸ਼ਾਮਿਲ ਹੈ। ਲੁਧਿਆਣਾ ਦੇ ਵਰਕਰਾਂ ਦੇ ਨਾਲ ਅਤੇ ਹੋਰ ਅਹੁਦੇਦਾਰਾਂ ਨਾਲ ਬੈਠਕਾਂ ਦਾ ਸਿਲਸਿਲਾ ਚੱਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਅੱਜ ਤੋਂ ਪੰਜਾਬ ਤੇ ਲਾਗੂ ਹੋਈ ਇੱਕ ਵਿਧਾਇਕ ਇੱਕ ਪੈਨਸ਼ਨ ਯੋਜਨਾ ਨੂੰ ਲੈ ਕਿਹਾ ਕਿ ਭਾਜਪਾ ਪਹਿਲੇ ਦਿਨ ਤੋਂ ਹੀ ਇਸ ਦਾ ਸਮਰਥਨ ਕਰ ਰਹੀ ਹੈ।

ਇਹ ਵੀ ਪੜੋ:ਹੁਣ ਪੰਜਾਬ ਵਿੱਚ ਵਿਧਾਇਕਾਂ ਨੂੰ ਮਿਲੇਗੀ ਇੱਕ ਪੈਨਸ਼ਨ

ABOUT THE AUTHOR

...view details