ਪੰਜਾਬ

punjab

ਸੀਐੱਮ ਦੇ ਸਮਾਗਮ ’ਚ ਪਹੁੰਚੀ ਬੈਂਸ ’ਤੇ ਬਲਾਤਕਾਰ ਦਾ ਇਲਜ਼ਾਮ ਲਗਾਉਣ ਵਾਲੀ ਪੀੜਤ

By

Published : May 10, 2022, 3:15 PM IST

ਲੁਧਿਆਣਾ ਮੁੱਖ ਮੰਤਰੀ ਦੇ ਪ੍ਰੋਗਰਾਮ ਸਿਮਰਨਜੀਤ ਸਿੰਘ ਬੈਂਸ ’ਤੇ ਬਲਾਤਕਾਰ ਦਾ ਇਲਜ਼ਾਮ ਲਗਾਉਣ ਵਾਲੀ ਪੀੜਤ ਮਹਿਲਾ ਪਹੁੰਚੀ। ਇਸ ਦੌਰਾਨ ਪੀੜਤ ਮਹਿਲਾ ਵੱਲੋਂ ਮੁੱਖ ਮੰਤਰੀ ਦੇ ਨਾਲ ਮਿਲਣ ਦੀ ਮੰਗ ਕੀਤੀ ਗਈ। ਪਰ ਮੌਕੇ ਤੇ ਮੌਜੂਦ ਪੁਲਿਸ ਦੀ ਟੀਮ ਨੇ ਉਸ ਨੂੰ ਸਮਾਗਮ ਦੇ ਅੰਦਰ ਨਹੀਂ ਜਾਣ ਦਿੱਤਾ।

ਬਲਾਤਕਾਰ ਦਾ ਇਲਜ਼ਾਮ ਲਗਾਉਣ ਵਾਲੀ ਪੀੜਤ ਮਹਿਲਾ
ਬਲਾਤਕਾਰ ਦਾ ਇਲਜ਼ਾਮ ਲਗਾਉਣ ਵਾਲੀ ਪੀੜਤ ਮਹਿਲਾ

ਲੁਧਿਆਣਾ: ਸ਼ਹਿਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਸਾਰੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਨੂੰ ਸਮਾਗਮ ’ਚ ਸੱਦਿਆ ਗਿਆ ਸੀ। ਸਮਾਗਮ ਤੋਂ ਪਹਿਲਾਂ ਹੀ ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਬੈਂਸ ’ਤੇ ਬਲਾਤਕਾਰ ਦਾ ਇਲਜ਼ਾਮ ਲਗਾਉਣ ਵਾਲੀ ਪੀੜਤ ਸਮਾਗਮ ਦੇ ਬਾਹਰ ਪਹੁੰਚੀ।

ਦੱਸ ਦਈਏ ਕਿ ਪੀੜਤ ਮਹਿਲਾ ਵੱਲੋਂ ਸਮਾਗਮ ’ਚ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰਨ ਦੀ ਮੰਗ ਕੀਤੀ। ਪਰ ਮੌਕੇ ’ਤੇ ਮੌਜੂਦ ਪੁਲਿਸ ਦੀ ਟੀਮ ਵੱਲੋਂ ਉਸ ਨੂੰ ਗੇਟ ਦੇ ਬਾਹਰ ਹੀ ਰੋਕ ਦਿੱਤਾ ਗਿਆ। ਇਸ ਦੌਰਾਨ ਪੀੜਤਾ ਨੇ ਕਿਹਾ ਕਿ ਉਹ ਪਿਛਲੇ ਸਮਾਗਮ ਚ ਵੀ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚੀ ਸੀ ਪਰ ਉਸ ਨੂੰ ਮੁੱਖ ਮੰਤਰੀ ਨਹੀਂ ਮਿਲੇ ਜਦਕਿ ਉਹ ਆਮ ਆਦਮੀ ਦੇ ਮੁੱਖ ਮੰਤਰੀ ਹੋਣ ਦਾ ਦਾਅਵਾ ਕਰਦੇ ਹਨ। ਪੀੜਤਾ ਨੇ ਅੱਗੇ ਕਿਹਾ ਕਿ ਜੇਕਰ ਅਧਿਆਪਕ ਮੁੱਖ ਮੰਤਰੀ ਨੂੰ ਮਿਲ ਸਕਦੇ ਹਨ ਤਾਂ ਉਹ ਕਿਓਂ ਨਹੀਂ?

ਬਲਾਤਕਾਰ ਦਾ ਇਲਜ਼ਾਮ ਲਗਾਉਣ ਵਾਲੀ ਪੀੜਤ ਮਹਿਲਾ

ਉਨ੍ਹਾਂ ਅੱਗੇ ਕਿਹਾ ਕਿ ਉਹ ਇਨਸਾਫ ਲਈ ਆਈ ਹੈ। ਬੈਂਸ ਨੂੰ ਪੀਓ ਕਰਾਰ ਦੇਣ ਦੇ ਬਾਵਜੂਦ ਉਸ ਨੂੰ ਪੁਲਿਸ ਗ੍ਰਿਫਤਾਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਉਹ ਖੁਦ ਪੁਲਿਸ ਨੂੰ ਕਈ ਵਾਰ ਦੱਸ ਚੁਕੀ ਹੈ ਕਿ ਬੈਂਸ ਕਿੱਥੇ ਹੈ ਇਸ ਦੇ ਬਾਵਜੂਦ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ, ਹਾਲਾਂਕਿ ਉਸ ਨੂੰ ਪੁਲਿਸ ਆਪਣੇ ਨਾਲ ਬੈਠਾ ਕੇ ਲੈ ਗਈ, ਪੁਲਿਸ ਨੇ ਪੀੜਤਾ ਨੂੰ ਮੁੱਖ ਮੰਤਰੀ ਦੇ ਨਾਲ ਮਿਲਵਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜੋ:ਹੁਣ ਵਿਦੇਸ਼ਾਂ ਤੋਂ ਸਿਖਲਾਈ ਲੈਣਗੇ ਪੰਜਾਬ ਦੇ ਅਧਿਆਪਕ

ABOUT THE AUTHOR

...view details