ਲੁਧਿਆਣਾ : ਸਾਲ 2015 'ਚ ਫਰੀਦਕੋਟ ਦੇ ਨਾਲ ਲੱਗਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ (Village Burj Jawahar Singh Wala) ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ ਚੋਰੀ ਹੋਏ ਪਾਵਨ ਸਰੂਪ ਦੇ ਮਾਮਲੇ ਲਈ ਅੱਜ ਐੱਸ.ਆਈ.ਟੀ (SIT) ਵੱਲੋਂ ਡੇਰਾ ਸਿਰਸਾ ਦੀ ਚੇਅਰਪਰਸਨ (Chairperson of Dera Sirsa) ਵਿਪਾਸਨਾ ਇੰਸਾ (Vipassana Insa) ਅਤੇ ਪ੍ਰਬੰਧਕ ਪੀ.ਆਰ ਨੈਨ (PR Nain) ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਪਰ ਇਨ੍ਹਾਂ ਦੋਵਾਂ ਵਿੱਚੋਂ ਕੋਈ ਵੀ ਐੱਸ.ਆਈ.ਟੀ (SIT) ਅੱਗੇ ਪੇਸ਼ ਨਹੀਂ ਹੋਇਆ। ਜਿਸ ਸਬੰਧੀ ਐੱਸ.ਆਈ.ਟੀ (SIT) ਦੇ ਮੁਖੀ ਐੱਸ.ਪੀ.ਐੱਸ ਪਰਮਾਰ (SPS Parmar) ਨੇ ਦੱਸਿਆ ਕਿ ਹੁਣ ਅਗਲੇ ਸ਼ੁੱਕਰਵਾਰ ਪੇਸ਼ ਹੋਣ ਲਈ ਇਨ੍ਹਾਂ ਨੂੰ ਤੀਸਰਾ ਤੇ ਆਖਰੀ ਸੰਮਨ ਭੇਜਿਆ ਜਾਵੇਗਾ।
ਐੱਸ.ਆਈ.ਟੀ (SIT) ਦੇ ਮੁਖੀ ਐੱਸ.ਪੀ.ਐੱਸ ਪਰਮਾਰ ਨੇ ਦੱਸਿਆ ਕਿ ਮਾਮਲਾ ਬੁਰਜ ਜਵਾਹਰ ਸਿੰਘ ਵਾਲਾ (Village Burj Jawahar Singh Wala) ਦਾ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸ.ਆਈ.ਟੀ ਵੱਲੋਂ 9 ਨਵੰਬਰ ਨੂੰ ਡੇਰਾ ਮੁਖੀ ਤੋਂ ਪੁੱਛਗਿੱਛ (Inquiry from Dera chief) ਕੀਤੀ ਗਈ ਸੀ। ਉਦੋਂ ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਸਿਰਫ ਸਤਿਸੰਗ 'ਚ ਹੀ ਹਿੱਸਾ ਲੈਂਦੇ ਸਨ ਬਾਕੀ ਡੇਰੇ ਦੇ ਫੈਸਲੇ ਪ੍ਰਬੰਧਕਾਂ ਵੱਲੋਂ ਹੀ ਤੈਅ ਕੀਤੇ ਜਾਂਦੇ ਰਹੇ ਹਨ।ਜਿਸ ਕਰਕੇ ਹੁਣ ਐੱਸ.ਆਈ.ਟੀ (SIT) ਵੱਲੋਂ ਇਨ੍ਹਾਂ ਦੋਵਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ :ਕਿਸਾਨ ਅੰਦੋਲਨ ਦਾ ਇੱਕ ਸਾਲ: ਸਰਕਾਰ ਦਾ ਰਵੱਈਆ ਧੋਖੇਬਾਜ਼- ਰਾਕੇਸ਼ ਟਿਕੈਤ