ਪੰਜਾਬ

punjab

ETV Bharat / city

ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਸੰਸਦ 'ਚ ਚੁੱਕਾਂਗੇ : ਮਹੇਸ਼ਇੰਦਰ ਗਰੇਵਾਲ

ਲੁਧਿਆਣਾ ਇੱਕ ਸਨਅਤੀ ਸ਼ਹਿਰ ਹੈ ਅਤੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਹਰ ਵਾਰ ਲੋਕ ਸਭਾ ਚੋਣਾਂ ਦਾ ਵਿਸ਼ੇਸ਼ ਮੁੱਦਾ ਰਹਿੰਦੀਆਂ ਹਨ। ਸ਼ਹਿਰ 'ਚ ਚੋਣ ਪ੍ਰਚਾਰ ਲਈ ਜਨਸਭਾ ਨੂੰ ਸੰਬੋਧਨ ਕਰਨ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਗਰੇਵਾਲ ਸਨਅਤਕਾਰਾਂ ਨੂੰ ਵਪਾਰ ਨਾਲ ਸਬੰਧਤ ਮੁਸ਼ਕਲਾਂ ਹੱਲ ਕੀਤੇ ਜਾਣ ਦਾ ਭਰੋਸਾ ਦਿੰਦੇ ਹੋਏ ਆਪਣੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਦੇ ਨਜ਼ਰ ਆਏ।

ਸਨਅਤਕਾਰਾਂ ਨੂੰ ਮਿਲੇ ਮਹੇਸ਼ਇੰਦਰ ਗਰੇਵਾਲ

By

Published : Apr 21, 2019, 12:57 PM IST

ਲੁਧਿਆਣਾ : ਲੋਕ ਸਭਾ ਚੋਣਾਂ ਦਾ ਪ੍ਰਚਾਰ ਕਰਨ ਲਈ ਜ਼ਿਲ੍ਹੇ ਤੋਂ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਗਰੇਵਾਲ ਨੇ ਚੋਣ ਜਨਸਭਾ ਕੀਤੀ। ਇਸ ਦੌਰਾਨ ਮਹੇਸ਼ਇੰਦਰ ਗਰੇਵਲ ਸਨਅਤਕਾਰਾਂ ਨੂੰ ਉਨ੍ਹਾਂ ਦੀਆਂ ਵਪਾਰਕ ਸਮੱਸਿਆਵਾਂ ਨੂੰ ਦੂਰ ਕੀਤੇ ਜਾਣ ਦਾ ਭਰੋਸਾ ਦਿੰਦੇ ਨਜ਼ਰ ਆਏ।

ਜਨਸਭਾ ਦੌਰਾਨ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਸਨਅਤਕਾਰਾਂ ਨੂੰ ਜੋ ਵੀ ਸਮੱਸਿਆਵਾਂ ਆ ਰਹੀਆਂ ਹਨ, ਉਨ੍ਹਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਸਨਅਤਕਾਰਾਂ ਦੀਆਂ ਮੁਸ਼ਕਲਾਂ ਨੂੰ ਸੰਸਦ ਵਿੱਚ ਚੁੱਕੇ ਜਾਣ ਦੀ ਗੱਲ ਕਹੀ।

ਸਨਅਤਕਾਰਾਂ ਨੂੰ ਮਿਲੇ ਮਹੇਸ਼ਇੰਦਰ ਗਰੇਵਾਲ

ਗਰੇਵਾਲ ਨੇ ਕਿਹਾ ਜੇਕਰ ਉਹ ਇਨ੍ਹਾਂ ਚੋਣਾਂ ਵਿੱਚ ਜਿੱਤ ਜਾਂਦੇ ਹਨ ਤਾਂ ਉਹ ਸ਼ਹਿਰ ਦੇ ਸਨਅਤਕਾਰਾਂ ਲਈ ਵਿਸ਼ੇਸ਼ ਤੌਰ 'ਤੇ ਕੰਮ ਕਰਨਗੇ ਤੇ ਵਪਾਰਕ ਗਤੀਵਿਧੀਆਂ ਨੂੰ ਭਰਵਾਂ ਹੁੰਗਾਰਾ ਦੇਣਗੇ। ਉਨ੍ਹਾਂ ਛੋਟੇ ਪੱਧਰ ਦੇ ਸਨਅਤਕਾਰਾਂ ਨੂੰ ਵੀ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨਾਲ ਖੜ੍ਹੇ ਹਨ। ਜਿੱਤਣ ਤੋਂ ਬਾਅਦ ਉਨ੍ਹਾਂ ਤਿੰਨ ਸਾਲਾਂ ਦੇ ਅੰਦਰ ਸ਼ਹਿਰ ਦਾ ਸਨਅਤੀ ਪੱਧਰ ਵਧੀਆ ਕੀਤੇ ਜਾਣ ਦੀ ਗੱਲ ਕਹੀ।

ਇਸ ਤੋਂ ਇਲਾਵਾ ਉਨ੍ਹਾਂ ਕੈਪਟਨ ਸਰਕਾਰ ਵਿਰੁੱਧ ਬੋਲਦੀਆਂ ਕਿਹਾ ਕਿ ਕੈਪਟਨ ਸਰਕਾਰ ਨੇ ਗ਼ਰੀਬ ਲੋਕਾਂ ਅਤੇ ਕਿਸਾਨਾਂ ਨਾਲ ਵਾਅਦੇ ਤਾਂ ਕੀਤੇ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ।

ABOUT THE AUTHOR

...view details