ਲੁਧਿਆਣਾ: ਪੂਰੇ ਉੱਤਰ ਭਾਰਤ ਸਮੇਤ ਪੰਜਾਬ ਠੰਡ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਪੰਜਾਬ 'ਚ ਘੱਟੋ ਘੱਟ ਪਾਰਾ 5 ਡਿਗਰੀ ਅਤੇ ਵੱਧ ਤੋਂ ਵੱਧ ਪਾਰਾ 10 ਡਿਗਰੀ ਤੱਕ ਪਹੁੰਚ ਚੁੱਕਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੋਲ 1970 ਦਾ ਸਾਰਾ ਰਿਕਾਰਡ ਦਰਜ ਹੈ, ਪਰ ਇਸ ਸਾਲ ਦੀ ਠੰਡ ਨੇ ਬੀਤੇ ਸਾਰੇ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ।
ਪੰਜਾਬ 'ਚ ਠੰਡ ਨੇ ਤੋੜਿਆ ਰਿਕਾਰਡ, ਆੳਂਦੇ ਦਿਨਾਂ 'ਚ ਰਾਹਤ ਦੀ ਨਹੀਂ ਕੋਈ ਉਮੀਦ
ਪੂਰੇ ਉੱਤਰ ਭਾਰਤ ਸਮੇਤ ਪੰਜਾਬ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮੁਤਾਬਕ ਠੰਡ ਨੇ 48 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ।
ਠੰਡ ਨੇ ਤੋੜਿਆ ਰਿਕਾਰਡ
ਮੌਸਮ ਵਿਭਾਗ ਦੇ ਵਿਗਿਆਨੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਆਉਂਦੇ ਦਿਨਾਂ 'ਚ ਵੀ ਠੰਡ ਤੋਂ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਠੰਡ ਕਣਕ ਦੀ ਫਸਲ ਲਈ ਕਾਫੀ ਲਾਹੇਵੰਦ ਹੈ ਪਰ ਸਬਜ਼ੀਆਂ ਜਾਂ ਛੋਟੇ ਬੂਟਿਆਂ ਲਈ ਠੰਢ ਨੁਕਸਾਨ ਦੇ ਸਾਬਿਤ ਹੋ ਸਕਦੀ ਹੈ।