ਲੁਧਿਆਣਾ: ਬਸਤੀ ਜੋਧੇਵਾਲ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਰਕੇ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਜਦ ਕਿ ਐਕਟਿਵਾ ਸਵਾਰ ਦੂਜੀ ਔਰਤ ਗੰਭੀਰ ਜ਼ਖ਼ਮੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਔਰਤ ਨੂੰ ਸਥਾਨਕ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ। ਇਸ ਘਟਨਾ ਦੇ ਬਾਅਦ ਤੋਂ ਹੀ ਟਰੱਕ ਚਾਲਕ ਫ਼ਰਾਰ ਹੈ।
ਲੁਧਿਆਣਾ: ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਔਰਤ ਨੂੰ ਦਰੜਿਆ - ਐਕਟਿਵਾ ਸਵਾਰ
ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਰਕੇ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਦੇ ਬਾਅਦ ਤੋਂ ਟਰੱਕ ਚਾਲਕ ਫ਼ਰਾਰ।
ਫੋਟੋ
ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਸਾਹਮਣੇ ਆਈ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮਾਮਲਾ ਦਰਜ ਕਰ ਦੋਸ਼ੀ ਟਰੱਕ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ 'ਚ ਵੇਖਿਆ ਜਾ ਸਕਦਾ ਹੈ ਕਿ ਤੇਜ਼ ਰਫ਼ਤਾਰ ਟਰੱਕ ਪਿੱਛੇ ਤੋਂ ਆ ਕੇ ਐਕਟਿਵਾ ਸਵਾਰ ਔਰਤ ਨੂੰ ਆਪਣੀ ਲਪੇਟ 'ਚ ਲੈ ਕੇ ਕੁਚਲਦਾ ਹੋਇਆ ਅੱਗੇ ਚਲਾ ਜਾਂਦਾ ਹੈ। ਦੱਸ ਦਈਏ ਕਿ 30 ਸਾਲਾ ਮ੍ਰਿਤਕ ਔਰਤ ਸੁਭਾਸ਼ ਨਗਰ ਦੀ ਰਹਿਣ ਵਾਲੀ ਸੀ ਅਤੇ ਤਿੰਨ-ਚਾਰ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਮ੍ਰਿਤਕ ਔਰਤ ਦਾ ਇੱਕ ਛੋਟਾ ਮੁੰਡਾ ਵੀ ਹੈ।