ਪੰਜਾਬ

punjab

ETV Bharat / city

ਹੈਰਾਨੀਜਨਕ ! ਰੋਡ 'ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪੁਲਿਸ ਕਰ ਰਹੀ ਜਾਂਚ - ਸੋਸ਼ਲ ਮੀਡੀਆ ਉੱਤੇ ਵੀਡੀਓ ਵਾਇਰਲ

ਜਿਸ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੀ ਗਈ ਹੈ। ਉਸ ਦੀ ਕਾਰ ਵੀ ਨੇੜੇ ਹੀ ਖੜ੍ਹੀ ਸੀ ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਸੀ। ਮ੍ਰਿਤਕ ਦੀ ਸ਼ਨਾਖਤ ਮਨਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਸ਼ੰਕਰ ਵਜੋਂ ਹੋਈ ਹੈ। ਮੌਕੇ ਉੱਤੇ ਪਹੁੰਚੇ ਥਾਣਾ ਡੇਹਲੋਂ ਦੇ ਏਐੱਸਆਈ ਹਰਬੰਸ ਸਿੰਘ ਨੇ ਦੱਸਿਆ...

Young man commits suicide on Malerkotla Road, police are investigating
ਹੈਰਾਨੀਜਨਕ ! ਰੋਡ 'ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪੁਲਿਸ ਕਰ ਰਹੀ ਜਾਂਚ

By

Published : May 21, 2022, 9:15 AM IST

ਲੁਧਿਆਣਾ : ਲੁਧਿਆਣਾ-ਮਲੇਰਕੋਟਲਾ ਰੋਡ ਉੱਤੇ ਕੈਡ ਕੋਲ ਨਹਿਰ ਤੋਂ ਕੁੱਝ ਹੀ ਦੂਰੀ ਉੱਤੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੀ ਗਈ ਹੈ। ਉਸ ਦੀ ਕਾਰ ਵੀ ਨੇੜੇ ਹੀ ਖੜ੍ਹੀ ਸੀ ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਸੀ। ਮ੍ਰਿਤਕ ਦੀ ਸ਼ਨਾਖਤ ਮਨਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਸ਼ੰਕਰ ਵਜੋਂ ਹੋਈ ਹੈ। ਮੌਕੇ ਉੱਤੇ ਪਹੁੰਚੇ ਥਾਣਾ ਡੇਹਲੋਂ ਦੇ ਏਐੱਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਵੱਲੋਂ ਆਪਣੀ ਕਾਰ ਤੋਂ ਦਰੱਖ਼ਤ ਨਾਲ ਪਹਿਲਾਂ ਰੱਸੀ ਬੰਨ੍ਹ ਕੇ ਅਤੇ ਫਿਰ ਛਾਲ ਮਾਰ ਕੇ ਆਕਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਮਾਮਲੇ ਦੀ ਤਫਤੀਸ਼ ਜਾਰੀ ਹੈ।

ਸੋਸ਼ਲ ਮੀਡੀਆ ਉੱਤੇ ਵੀਡੀਓ ਵਾਇਰਲ:ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਉਥੋਂ ਲੰਘ ਰਹੇ ਇੱਕ ਰਾਹਗੀਰ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ ਅਤੇ ਕੰਟਰੋਲ ਰੂਮ ਨੂੰ ਜਾਣਕਾਰੀ ਦਿੱਤੀ। ਜਾਣਕਾਰੀ ਮਿਲਦੇ ਹੀ ਥਾਣਾ ਡੇਹਲੋਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਪਿੰਡ ਸ਼ੰਕਰ ਦਾ ਰਹਿਣ ਵਾਲਾ ਵਜੋ ਹੋਈ ਸੀ।

ਹੈਰਾਨੀਜਨਕ ! ਰੋਡ 'ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪੁਲਿਸ ਕਰ ਰਹੀ ਜਾਂਚ

ਦੱਸਿਆ ਜਾ ਰਿਹਾ ਕੇ ਵੀਰਵਾਰ ਸਵੇਰੇ ਵੀ ਉਸ ਦੀ ਕੋਈ ਘਰੇਲੂ ਗੱਲ ਨੂੰ ਲੈ ਕੇ ਪਰਿਵਾਰ ਨਾਲ ਝਗੜਾ ਹੋ ਗਿਆ ਅਤੇ ਪਰਿਵਾਰ ਨਾਲ ਝਗੜਾ ਕਰਨ ਤੋਂ ਬਾਅਦ ਉਹ ਆਪਣਾ ਬੈਗ ਪੈਕ ਕਰਕੇ ਆਪਣੀ ਜ਼ੈਨ ਕਾਰ ਲੈ ਕੇ ਘਰੋਂ ਨਿਕਲ ਗਿਆ। ਇਸ ਤੋਂ ਬਾਅਦ ਉਹ ਸਿੱਧਾ ਨਹਿਰ 'ਤੇ ਚੱਲਾ ਗਿਆ ਅਤੇ ਕਾਰ ਖੜ੍ਹੀ ਕਰਨ ਤੋਂ ਬਾਅਦ ਰੱਸੀ ਦੀ ਮਦਦ ਨਾਲ ਦਰੱਖਤ ਨਾਲ ਫਾਹਾ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੋਲੋ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਅਤੇ ਕੰਟਰੋਲ ਰੂਮ ਤੋਂ ਜਾਣਕਾਰੀ ਮਿਲਣ 'ਤੇ ਉਹ ਮੌਕੇ 'ਤੇ ਪਹੁੰਚੇ ਅਤੇ ਉਥੋਂ ਕਾਗਜ਼ਾਂ ਰਾਹੀਂ ਪਰਿਵਾਰਕ ਮੈਂਬਰਾਂ ਦਾ ਪਤਾ ਲਾਇਆ ਗਿਆ ਅਤੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ :ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਹੋਇਆ ਦੇਹਾਂਤ

ABOUT THE AUTHOR

...view details