ਪੰਜਾਬ

punjab

ETV Bharat / city

ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਹੋਈ ਮੌਤ, ਪਰਿਵਾਰਕ ਮੈਂਬਰਾਂ ਕੀਤਾ ਹੰਗਾਮਾ - ਭੀੜ ਵਲੋਂ ਪੱਥਰਬਾਜ਼ੀ

ਲੁਧਿਆਣਾ ਰਾਹੋਂ ਰੋਡ 'ਤੇ ਇੱਕ ਟਿੱਪਰ ਹੇਠ ਆਉਣ ਕਾਰਨ 24 ਸਾਲਾ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਹੰਗਾਮਾ ਕੀਤਾ ਗਿਆ।

ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਹੋਈ ਮੌਤ, ਪਰਿਵਾਰਕ ਮੈਂਬਰਾਂ ਕੀਤਾ ਹੰਗਾਮਾ
ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਹੋਈ ਮੌਤ, ਪਰਿਵਾਰਕ ਮੈਂਬਰਾਂ ਕੀਤਾ ਹੰਗਾਮਾ

By

Published : Jul 12, 2021, 2:21 PM IST

ਲੁਧਿਆਣਾ: ਲੁਧਿਆਣਾ ਰਾਹੋਂ ਰੋਡ 'ਤੇ ਥਾਣਾ ਟਿੱਬਾ ਅਧੀਨ ਪੈਂਦੇ ਗਹਿਲੇਵਾਲ ਨਜ਼ਦੀਕ ਲੱਗਭਗ 24 ਸਾਲਾ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਿੱਪਰ ਹੇਠ ਆਉਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਹੰਗਾਮਾ ਕੀਤਾ ਗਿਆ।

ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਹੋਈ ਮੌਤ, ਪਰਿਵਾਰਕ ਮੈਂਬਰਾਂ ਕੀਤਾ ਹੰਗਾਮਾ

ਇਹ ਵੀ ਪੜ੍ਹੋ:RTI 'ਚ ਖੁਲਾਸਾ: ਤਿੰਨ ਨਿੱਜੀ ਥਰਮਲਾਂ ਵੱਲੋਂ ਕਾਂਗਰਸ ਨੂੰ ਦਿੱਤਾ ਕਰੋੜਾਂ ਦਾ ਫੰਡ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਗੁੱਸੇ 'ਚ ਜਿਥੇ ਟਿੱਪਰ ਦੀ ਭੰਨਤੋੜ ਕੀਤੀ ਗਈ, ਉਥੇ ਹੀ ਟਿੱਪਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਇਸ ਦੌਰਾਨ ਇਕੱਠੀ ਹੋਈ ਭੀੜ ਵਲੋਂ ਪੱਥਰਬਾਜ਼ੀ ਵੀ ਕੀਤੀ ਗਈ। ਭੀੜ ਵਲੋਂ ਕੀਤੀ ਗਈ ਪੱਥਰਬਾਜ਼ੀ 'ਚ ਥਾਣਾ ਮੇਹਰਬਾਨ ਦੇ ਐੱਸ.ਐੱਚ.ਓ ਜ਼ਖਮੀ ਹੋ ਗਏ, ਜਿੰਨਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲਿਸ ਵਲੋਂ ਇਸ ਭੀੜ ਨੂੰ ਹਟਾਉਣ ਲਈ ਲਾਠੀਚਾਰਜ ਵੀ ਕੀਤਾ ਗਿਆ।

ਇਹ ਵੀ ਪੜ੍ਹੋ:ਬੁਲੰਦ ਸ਼ਹਿਰ 'ਚ ਨੌਜਵਾਨ ਕੁੜੀ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼

ABOUT THE AUTHOR

...view details