ਲੁਧਿਆਣਾ : ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ 'ਚ ਕੁੱਝ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਹੁਲੜਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਸਥਾਨ ਲੋਕਾਂ ਦੇ ਹੁਲੜਬਾਜ਼ੀ ਕਰਨ ਤੋਂ ਮਨਾ ਕਰਨ ਤੋਂ ਬਾਅਦ ਨੌਜਾਵਨਾਂ ਨੇ ਕੁੱਝ ਲੋਕਾਂ 'ਤੇ ਹਮਲਾ ਕਰ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ।
ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਤਿੰਨ ਲੋਕ ਜ਼ਖਮੀ - ਸੋਸ਼ਲ ਮੀਡੀਆ
ਸੋਸ਼ਲ ਮੀਡੀਆ 'ਤੇ ਲੁਧਿਆਣਾ ਦੇ ਨੂਰਵਾਲਾ ਰੋਡ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ 'ਚ ਕੁੱਝ ਨੌਜਵਾਨਾਂ ਨੇ ਗੁੰਡਾਗਰਦੀ ਕਰਦਿਆਂ ਕੁੱਝ ਲੋਕਾਂ ਤੇ ਹਮਲਾ ਕੀਤਾ ਗਿਆ। ਇਸ ਹਮਲੇ 'ਚ ਹੁਣ ਤੱਕ ਤਿੰਨ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਮੁਤਾਬਕ ਇਹ ਵਾਇਰਲ ਵੀਡੀਓ ਦੋ ਦਿਨ ਪੁਰਾਣੀ ਹੈ ਤੇ ਲੁਧਿਆਣਾ ਦੇ ਨੂਰਵਾਲਾ ਰੋਡ ਦੀ ਹੈ। ਇਥੇ ਸਥਿਤ ਗੁਰਪ੍ਰੀਤ ਨਗਰ 'ਚ ਇੱਕ ਧਾਰਮਿਕ ਸਥਾਨ ਉੱਤੇ ਕੁੱਝ ਲੋਕ ਕੀਰਤਨ ਕਰ ਰਹੇ ਸਨ। ਧਾਰਮਿਕ ਸਥਾਨ ਦੇ ਬਾਹਰ ਅਚਾਨਕ ਕੁੱਝ ਨੌਜਵਾਨ ਉਥੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਹੁਲੜਬਾਜ਼ੀ ਕਰਨ ਲੱਗੇ। ਜਦ ਧਾਰਮਿਕ ਸਥਾਨ 'ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਮਨਾ ਕੀਤਾ ਤਾਂ ਉਕਤ ਨੌਜਵਾਨਾਂ ਨੇ ਲੋਕਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਲੋਕਾਂ ਨੇ ਇਸ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਕੀਤਾ ਗਿਆ ਹਮਲਾ ਦੱਸਦੇ ਹੋਏ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਇਹ ਵੀਡੀਓ ਸੀਸੀਟੀਵੀ ਕੈਮਰੇ 'ਚ ਰਿਕਾਰਡ ਹੋ ਗਈ ਹੈ।
ਸਥਾਨਕ ਲੋਕਾਂ ਮੁਤਾਬਕ ਸੂਚਨਾ ਦਿੱਤੇ ਜਾਣ ਮਗਰੋਂ ਪੁਲਿਸ ਮੌਕੇ ਅਤੇ ਪੁੱਜੀ ਤੇ ਸੀਸੀਟੀਵੀ ਫੁਟੇਜ ਨਾਲ ਲੈ ਗਈ। ਅਜੇ ਤੱਕ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਨਹੀਂ ਕੀਤਾ ਹੈ। ਇਸ ਬਾਰੇ ਜਦ ਈਟੀਵੀ ਭਾਰਤ ਦੇ ਪੱਤਰਕਾਰ ਨੇ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਪੁਲਿਸ ਨੇ ਆਫ਼ ਕੈਮਰਾ ਉਕਤ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਆਖੀ, ਪਰ ਕੈਮਰੇ ਸਾਹਮਣੇ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।