ਪੰਜਾਬ

punjab

ETV Bharat / city

ਯੂਥ ਕਾਂਗਰਸ ਨੇ ਭਾਜਪਾ ਦਫ਼ਤਰ ਦੇ ਬਾਹਰ ਪੀਐਮ ਮੋਦੀ ਦਾ ਫੂਕਿਆ ਪੁਤਲਾ

ਯੂਥ ਕਾਂਗਰਸ ਵੱਲੋਂ ਮਹਿੰਗਾਈ ਦੇ ਖਿਲਾਫ ਭਾਜਪਾ ਦੇ ਮੁੱਖ ਦਫਤਰ ਤੋਂ 50 ਮੀਟਰ ਦੂਰ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਕੱਢੀ ਆਪਣੀ ਭੜਾਸ  ਕੱਢੀ।

ਯੂਥ ਕਾਂਗਰਸ ਨੇ ਭਾਜਪਾ ਦਫ਼ਤਰ ਦੇ ਬਾਹਰ ਪੀਐਮ ਮੋਦੀ ਦਾ ਫੂਕਿਆ ਪੁਤਲਾ
ਯੂਥ ਕਾਂਗਰਸ ਨੇ ਭਾਜਪਾ ਦਫ਼ਤਰ ਦੇ ਬਾਹਰ ਪੀਐਮ ਮੋਦੀ ਦਾ ਫੂਕਿਆ ਪੁਤਲਾ

By

Published : Apr 7, 2022, 7:42 PM IST

ਲੁਧਿਆਣਾ: ਵੱਧ ਰਹੀ ਮਹਿੰਗਾਈ ਨੂੰ ਲੈ ਕੇ ਅੱਜ ਯੂਥ ਕਾਂਗਰਸ ਵੱਲੋਂ ਭਾਜਪਾ ਦਫਤਰ ਤੋਂ ਮਹਿਜ਼ 50 ਮੀਟਰ ਦੂਰ ਯੂਥ ਕਾਂਗਰਸ ਵੱਲੋਂ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਇਸ ਦੌਰਾਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਪੁਤਲਾ ਫੂਕਿਆ ਗਿਆ।

ਮਹਿੰਗਾਈ ਦੇ ਖਿਲਾਫ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਪੰਜ ਸੂਬਿਆਂ ਦੀਆਂ ਚੋਣਾਂ ਤੋਂ ਬਾਅਦ ਯਕਦਮ ਕੇਂਦਰ ਸਰਕਾਰ ਨੇ ਪੈਟਰੋਲ ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਜੋ ਕਿ ਸ਼ਰਮਨਾਕ ਕੰਮ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਦੋਂ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੇ ਦੌਰਾਨ ਪੈਟਰੋਲ ਅਤੇ ਡੀਜ਼ਲ ਤੇ ਟੈਕਸ ਘਟਾਇਆ ਸੀ।

ਯੂਥ ਕਾਂਗਰਸ ਨੇ ਭਾਜਪਾ ਦਫ਼ਤਰ ਦੇ ਬਾਹਰ ਪੀਐਮ ਮੋਦੀ ਦਾ ਫੂਕਿਆ ਪੁਤਲਾ

ਮਹਿਜ਼ ਭਾਜਪਾ ਦੇ ਮੁੱਖ ਦਫਤਰ ਤੋਂ 50 ਮੀਟਰ ਦੀ ਦੂਰੀ ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਇਸ ਦੌਰਾਨ ਵੱਡੀ ਤਾਦਾਦ ਚ ਸੁਰੱਖਿਆ ਵੀ ਲਗਾਈ ਗਈ ਸੀ ਤਾਂ ਜੋ ਕਿਸੇ ਤਰ੍ਹਾਂ ਭਾਜਪਾ ਦਫਤਰ ਤੱਕ ਯੂਥ ਕਾਂਗਰਸ ਦੇ ਆਗੂ ਨਾ ਪਹੁੰਚ ਸਕਣ ਕਿਉਂਕਿ ਪਿਛਲੀ ਵਾਰ ਭਾਜਪਾ ਦਫ਼ਤਰ ਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਪਹੁੰਚ ਕੇ ਕਾਫੀ ਹੰਗਾਮਾ ਕੀਤਾ ਸੀ ਇਸੇ ਕਰਕੇ ਅੱਜ ਪਹਿਲਾਂ ਹੀ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ।

ਇਸ ਦੌਰਾਨ ਲੁਧਿਆਣਾ ਯੂਥ ਕਾਂਗਰਸ ਦੇ ਲੀਡਰ ਯੋਗੇਸ਼ ਹਾਂਡਾ ਨੇ ਕਿਹਾ ਕਿ ਮਹਿੰਗਾਈ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੇ ਸਿਰਫ ਆਪਣੀ ਸਿਆਸੀ ਰੋਟੀਆਂ ਸੇਕਣ ਲਈ ਹੀ ਇਸ ਲਈ ਥੋੜ੍ਹੀ ਬਹੁਤ ਮਹਿੰਗਾਈ ਘਟਾਈ ਸੀ ਪਰ ਚੋਣਾਂ ਖ਼ਤਮ ਹੁੰਦਿਆਂ ਹੀ ਮੁੜ ਤੋਂ ਮਹਿੰਗਾਈ 'ਚ ਵਾਧਾ ਕਰ ਦਿੱਤਾ। ਪੈਟਰੋਲ ਡੀਜ਼ਲ ਨੇ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ।

ਉਨ੍ਹਾਂ ਕਿਹਾ ਕਿ ਇਸ ਤੇ ਲਗਾਮ ਲਗਾਉਣੀ ਚਾਹੀਦੀ ਹੈ ਭਾਜਪਾ ਦੇ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਸਰਕਾਰ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਰਾਹਤ ਦੇਣ ਚ ਨਾਕਾਮ ਸਾਬਿਤ ਹੋਈ ਹੈ।

ਉਧਰ ਦੂਜੇ ਪਾਸੇ ਮੌਕੇ ਤੇ ਮੌਜੂਦ ਲੁਧਿਆਣਾ ਕੇਂਦਰੀ ਦੇ ਏਸੀਪੀ ਨੇ ਦੱਸਿਆ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ ਹੈ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ ਕਿ ਕਿਸੇ ਤਰ੍ਹਾਂ ਦੀ ਕੋਈ ਹੁੱਲੜਬਾਜ਼ੀ ਨਾ ਹੋਵੇ ਇਸ ਨੂੰ ਲੈ ਕੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਇਹ ਵੀ ਪੜ੍ਹੋ:-ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਬੈਂਕਾਂ ਨਾਲ ਰਾਸ਼ਟਰੀ ਲੋਕ ਅਦਾਲਤ ਸਬੰਧੀ ਮੀਟਿੰਗ

ABOUT THE AUTHOR

...view details