ਲੁਧਿਆਣਾ: ਸ਼ਨੀਵਾਰ ਨੂੰ ਭਾਜਪਾ ਵੱਲੋਂ ਸਾਂਸਦ ਰਵਨੀਤ ਬਿੱਟੂ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਸੀ ਅਤੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਦੀ ਲੁਧਿਆਣਾ ਆਮਦ ਸੀ। ਪਰ ਇਸ ਤੋਂ ਪਹਿਲਾਂ ਯੂਥ ਕਾਂਗਰਸ ਦੇ ਆਗੂਆਂ ਨੇ ਭਾਜਪਾ ਦਾ ਵਿਰੋਧ ਕੀਤਾ। ਇਸ ਦੌਰਾਨ ਯੂਥ ਕਾਂਗਰਸ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਪੰਜਾਬ ਭਾਜਪਾ ਪ੍ਰਧਾਨ ਦੇ ਪ੍ਰਦਰਸ਼ਨ ਦਾ ਵਿਰੋਧ ਕਰਨ 'ਤੇ ਯੂਥ ਕਾਂਗਰਸੀ ਆਗੂ ਹਿਰਾਸਤ 'ਚ - ਦਿੱਲੀ ਕਿਸਾਨ ਧਰਨੇ
ਸ਼ਨੀਵਾਰ ਨੂੰ ਭਾਜਪਾ ਵੱਲੋਂ ਸਾਂਸਦ ਰਵਨੀਤ ਬਿੱਟੂ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਸੀ ਅਤੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਦੀ ਲੁਧਿਆਣਾ ਆਮਦ ਸੀ। ਪਰ ਇਸ ਤੋਂ ਪਹਿਲਾਂ ਯੂਥ ਕਾਂਗਰਸ ਦੇ ਆਗੂਆਂ ਨੇ ਭਾਜਪਾ ਦਾ ਵਿਰੋਧ ਕੀਤਾ।
ਪੰਜਾਬ ਭਾਜਪਾ ਪ੍ਰਧਾਨ ਦੇ ਪ੍ਰਦਰਸ਼ਨ ਦਾ ਵਿਰੋਧ ਕਰਨ 'ਤੇ ਯੂਥ ਕਾਂਗਰਸੀ ਆਗੂ ਹਿਰਾਸਤ 'ਚ
ਯੂਥ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਲੀ ਕਿਸਾਨ ਧਰਨੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿਸਦੇ ਤਹਿਤ ਉਨ੍ਹਾਂ ਵੱਲੋਂ ਅਜਿਹੇ ਭਾਜਪਾ ਦਾ ਵਿਰੋਧ ਕੀਤਾ ਗਿਆ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਖਿਲਾਫ ਲਗਾਤਾਰ ਭਾਜਪਾ ਦੇ ਲੀਡਰ ਬਿਆਨਬਾਜ਼ੀ ਕਰ ਰਹੇ, ਜਿਸ ਕਾਰਨ ਉਨ੍ਹਾਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਧਰਨੇ ਵਾਲੀ ਥਾਂ ਤੋਂ ਦੂਰ ਭੇਜ ਦਿੱਤਾ।
Last Updated : Jan 2, 2021, 3:31 PM IST