ਪਟਿਆਲਾ : ਪੁਲਿਸ ਨੇ ਜਾਅਲੀ ਕਰੰਸੀ ਛਾਪਣ ਦੇ ਮਾਮਲੇ 'ਚ ਤਿੰਨ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਚੋਂ ਇੱਕ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਦ ਕਿ ਪੁਲਿਸ ਨੇ ਹੁਣ ਦੋ ਹੋਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।
ਜਾਅਲੀ ਕਰੰਸੀ ਛਾਪਣ ਦਾ ਮਾਮਲਾ ਨਾਭਾ ਦੇ ਡੀਐੱਸਪੀ ਵਰਿੰਦਰਜੀਤ ਸਿੰਘ ਥਿੰਦ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀਤੀ ਰਾਤ ਨੇੜਲੇ ਪਿੰਡ ਰੋਹਟੀ ਬਸਤਾ ਸਿੰਘ ਵਿਖੇ ਕਾਊਂਟਰ ਇੰਟੈਲੀਜੈਂਸ ਪੁਲਿਸ ਕਪਤਾਨ ਪ੍ਰਿਤਪਾਲ ਸਿੰਘ ਦੇ ਅਗਵਾਈ 'ਚ ਛਾਪੇਮਾਰੀ ਕੀਤੀ। ਇਸ ਦੌਰਾਨ ਜਾਅਲੀ ਕਰੰਸੀ ਛਾਪਣ ਵਾਲੇ ਹੋਰ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ (ਰੋਹਟੀ),ਸੱਤਪਾਲ (ਗੱਜਣਮਾਜਰਾ ਥਾਣਾ ਅਨਾਜ਼ ਮੰਡੀ ) ਪਟਿਆਲਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਜਾਅਲੀ ਕਰੰਸੀ ਛਾਪਣ ਦੇ ਮਾਮਲੇ 'ਚ ਬਸਤਾ ਸਿੰਘ ਨਾਮਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਕੋਲੋਂ ਮੁੱਢਲੀ ਜਾਂਚ ਦੇ ਦੌਰਾਨ ਇਸ ਕੰਮ 'ਚ ਦੋ ਹੋਰ ਲੋਕਾਂ ਦੀ ਸ਼ਮੂਲੀਅਤ ਦਾ ਖ਼ੁਲਾਸਾ ਹੋਇਆ।
ਹੋਰ ਪੜ੍ਹੋ :ਹੁਸ਼ਿਆਰਪੁਰ 'ਚ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ
ਪੁਲਿਸ ਨੇ ਤਿੰਨਾਂ ਮੁਲਜ਼ਮਾਂ ਕੋਲੋਂ ਛਾਪਾਮਾਰੀ ਦੌਰਾਨ 2000ਰੁਪਏ ਦੇ 49 ਜਾਅਲੀ ਨੋਟ (98000) ਰੁਪਏ ਬਰਾਮਦ ਕੀਤੇ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇੱਕ ਲੈਪਟਾਪ ,ਫੋਟੋਸਟੇਟ ਮਸ਼ੀਨ,ਸੀਪੀਯੂ,ਐੱਲਸੀਡੀ, ਯੂਪੀਐੱਸ ਬਰਾਮਦ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।