ਪਟਿਆਲਾ: ਸ੍ਰੀ ਦੁੱਖ ਨਿਵਾਰਨ ਸਾਹਿਬ ਵਿੱਚ ਦੇਰ ਰਾਤ ਤੋਂ ਹੀ ਸੰਗਤਾਂ ਵੱਲੋਂ ਗੁਰਦੁਆਰੇ ਵਿੱਚ ਸੇਵਾ ਨਿਭਾਈ ਜਾ ਰਹੀ ਹੈ। ਸੰਗਤਾਂ ਵੱਲੋਂ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਸ਼ਰਧਾਲੂਆਂ ਲਈ ਲੰਗਰ ਦੇ ਸਟਾਲ ਲਗਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂ ਗੁਰਦੁਆਰਾ ਸਾਹਿਬ 'ਚ ਦੀਪਮਾਲਾ ਤੇ ਆਤਿਸ਼ਬਾਜ਼ੀ ਪਟਾਖੇ ਚਲਾ ਕੇ ਆਪਣੀ ਖੁਸ਼ੀ ਨੂੰ ਜਾਹਿਰ ਕਰ ਰਹੇ ਹਨ।
550ਵਾਂ ਪ੍ਰਕਾਸ਼ ਪੁਰਬ: ਸ੍ਰੀ ਦੁੱਖ ਨਿਵਾਰਨ ਸਾਹਿਬ 'ਚ ਸ਼ਰਧਾਲੂਆਂ ਨੇ ਕੀਤੀ ਦੀਪਮਾਲਾ - ਸੁਲਤਾਨਪੁਰ ਲੋਧੀ
ਸ੍ਰੀ ਦੁੱਖ ਨਿਵਾਰਨ ਸਾਹਿਬ ਵਿੱਚ ਦੇਰ ਰਾਤ ਤੋਂ ਹੀ ਸੰਗਤਾਂ ਵੱਲੋਂ ਗੁਰਦੁਆਰੇ ਵਿੱਚ ਸੇਵਾ ਨਿਭਾਈ ਜਾ ਰਹੀ ਹੈ। 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂ ਗੁਰਦੁਆਰਾ ਸਾਹਿਬ 'ਚ ਦੀਪਮਾਲਾ ਤੇ ਆਤਿਸ਼ਬਾਜ਼ੀ ਪਟਾਖੇ ਚਲਾ ਕੇ ਆਪਣੀ ਖੁਸ਼ੀ ਨੂੰ ਜਾਹਿਰ ਕਰ ਰਹੇ ਹਨ।
ਸੰਗਤ ਵੱਲੋਂ ਗੁਰਦੁਆਰਾ ਸਾਹਿਬ ਨੂੰ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ। ਇਸ ਮੌਕੇ ਸ਼ਰਧਾਲੂਆਂ ਨੇ ਕਰਤਾਰਪੁਰ ਲਾਂਘੇ ਦੇ ਖੁਲ੍ਹਣ ਲਈ ਸਰਕਾਰ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਥਾਂ-ਥਾਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ ਵਿਖੇ ਸੁਲਤਾਨਪੁਰ ਲੋਧੀ ਵਿੱਚ ਇਸ ਪਵਿੱਤਰ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰਾਜਨੀਤਕ ਹਸਤੀਆਂ ਸ਼ਾਮਲ ਹੋਣਗੀਆਂ। ਹਾਲਾਂਕਿ ਸਮਾਗਮ ਵਿੱਚ ਸਟੇਜ ਧਾਰਮਿਕ ਹੀ ਰਹੇਗੀ, ਕੋਈ ਵੀ ਸਿਆਸੀ ਨੇਤਾ ਸਟੇਜ ਨੂੰ ਸਿਆਸੀ ਗੱਲਬਾਤ ਦੇ ਤੌਰ ਉੱਤੇ ਸੰਬੋਧਨ ਨਹੀਂ ਕਰੇਗਾ।