ਪਟਿਆਲਾ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੱਜ 55ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਵੱਖ-ਵੱਖ ਸੂਬਿਆਂ ਦੇ ਕਿਸਾਨ ਰਾਜਧਾਨੀ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਦਿੱਲੀ ਵਿੱਚ ਪੈ ਰਹੀ ਕੜਾਕੇ ਦੀ ਠੰਢ ਵਿਚਾਲੇ ਸੰਘਰਸ਼ ਕਰਦਿਆਂ 100 ਦੇ ਕਰੀਬ ਕਿਸਾਨ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ।
ਇੱਕ ਹੋਰ ਕਿਸਾਨ ਚੜ੍ਹਿਆ ਸੰਘਰਸ਼ ਦੀ ਭੇਂਟ
ਟਿਕਰੀ ਬਾਰਡਰ ਦਿੱਲੀ 'ਤੇ 65 ਸਾਲਾ ਕਿਸਾਨ ਧੰਨਾ ਸਿੰਘ ਦੀ ਮੌਤ ਇਸ ਦੌਰਾਨ ਟਿਕਰੀ ਬਾਰਡਰ ਤੋਂ ਇੱਕ ਹੋਰ ਕਿਸਾਨ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪਿਛਲੇ ਲੰਮੇ ਸਮੇਂ ਤੋਂ ਟਿਕਰੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਨਾਭਾ ਬਲਾਕ ਦੇ ਪਿੰਡ ਤੁੰਗਾਂ ਦੇ ਰਹਿਣ ਵਾਲੇ 65 ਸਾਲਾ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਹੈ। ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਤੁੰਗਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦਾ ਅੰਤਿਮ ਸੰਸਕਾਰ ਕੱਲ੍ਹ ਪਿੰਡ ਤੁੰਗਾਂ ਵਿਖੇ 11 ਵਜੇ ਦੇ ਕਰੀਬ ਕੀਤਾ ਜਾਵੇਗਾ
ਨਾ ਪੂਰਾ ਹੋਣ ਵਾਲਾ ਘਾਟਾ: ਹਰਮੇਲ ਸਿੰਘ ਤੁੰਗ
ਟਿਕਰੀ ਬਾਰਡਰ ਦਿੱਲੀ 'ਤੇ 65 ਸਾਲਾ ਕਿਸਾਨ ਧੰਨਾ ਸਿੰਘ ਦੀ ਮੌਤ - ਇਸ ਮੌਕੇ ਦਿੱਲੀ ਵਿਖੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਮ੍ਰਿਤਕ ਕਿਸਾਨ ਧੰਨਾ ਸਿੰਘ ਪਿੰਡ ਇਕਾਈ ਦਾ ਮੀਤ ਪ੍ਰਧਾਨ ਸੀ। ਜਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੇਵਾ ਨਿਭਾਈ ਹੈ। ਮ੍ਰਿਤਕ ਕਿਸਾਨ ਆਪਣਾ ਟਰੈਕਟਰ-ਟਰਾਲੀ ਲੈ ਕੇ ਨਵੰਬਰ ਮਹੀਨੇ ਦੀ ਤੋਂ ਹੀ ਟਿਕਰੀ ਬਾਰਡਰ ਤੇ ਆਪਣੇ ਸਾਥੀਆਂ ਸਮੇਤ ਸੇਵਾ ਨਿਭਾਅ ਰਿਹਾ ਸੀ।
- ਮ੍ਰਿਤਕ ਕਿਸਾਨ ਠੰਢ ਦੇ ਕਹਿਰ ਨੂੰ ਨਾ ਸਹਾਰਦਾ ਹੋਏ ਸ਼ਹੀਦੀ ਦਾ ਜਾਮ ਪੀ ਗਏ, ਜਿਸ ਦਾ ਨਾ ਪੂਰਾ ਹੋਣ ਵਾਲਾ ਘਾਟਾ ਪਿੰਡ ਤੁੰਗਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਪਿਆ ਹੈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਰਿਵਾਰ ਵਿੱਚ ਮਾਤਾ, ਪਤਨੀ ਅਤੇ ਤਿੰਨ ਬੱਚੇ ਨੂੰ ਛੱਡ ਗਿਆ।