ਪੰਜਾਬ

punjab

ETV Bharat / city

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਗਿਆ ਕੈਂਡਲ ਮਾਰਚ - ਪਟਿਆਲਾ

ਪਟਿਆਲਾ 'ਚ ਦੇ ਵੱਖ-ਵੱਖ ਵਰਗਾਂ ਨੇ ਕਿਸਾਨੀ ਝੰਡੇ ਹੇਠ ਇੱਕਠੇ ਹੋ ਕੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ। ਇਸ ਦੌਰਾਨ ਲੋਕਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਮਾੜੇ ਵਿਵਹਾਰ ਦੀ ਨਿਖੇਧੀ ਵੀ ਕੀਤੀ।

ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਗਿਆ ਕੈਂਡਲ ਮਾਰਚ
ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਗਿਆ ਕੈਂਡਲ ਮਾਰਚ

By

Published : Feb 12, 2021, 10:58 PM IST

ਪਟਿਆਲਾ: ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਲੀ ਵਿਖੇ ਕਿਸਾਨ ਅੰਦੋਲਨ ਜਾਰੀ ਹੈ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਸ਼ਹੀਦ ਹੋ ਗਏ। ਸ਼ਹਿਰ ਦੇ ਵੱਖ-ਵੱਖ ਵਰਗਾਂ ਨੇ ਕਿਸਾਨੀ ਝੰਡੇ ਹੇਠ ਇੱਕਠੇ ਹੋ ਕੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ।

ਇਸ ਕੈਂਡਲ ਮਾਰਚ ਵਿੱਚ ਬਜ਼ੁਰਗ, ਔਰਤਾਂ, ਨੌਜਵਾਨ ਤੇ ਕਿਸਾਨਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ। ਇਹ ਕੈਂਡਲ ਮਾਰਚ ਪਟਿਆਲਾ ਦੀ ਪੋਲੋ ਗਰਾਊਂਡ ਤੋਂ ਸ਼ੁਰੂ ਹੋ ਕੇ ਲੀਲਾ ਭਵਨ ਚੌਂਕ ਵਿਖੇ ਸਮਾਪਤ ਹੋਇਆ।

ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਗਿਆ ਕੈਂਡਲ ਮਾਰਚ

ਇਸ ਮੌਕੇ ਆਗੂ ਕਰਨਲ ਗੁਰਜਿੰਦਰ ਸਿੰਘ ਮਾਨ ਨੇ ਆਖਿਆ ਕਿ ਕੇਂਦਰ ਸਰਕਾਰ ਸ਼ੁਰੂ ਤੋ ਹੀ ਕਿਸਾਨਾਂ ਨਾਲ ਧੱਕੇਸ਼ਾਹੀ ਕਰਦੀ ਆ ਰਹੀ ਹੈ।ਫੇਰ ਵੀ ਸਾਡੇ ਪੰਜਾਬ ਦੇ ਕਿਸਾਨ ਭਰਾ ਆਪਣਾ ਹੱਕ ਲੈਣ ਲਈ ਸਾਂਤਮਈ ਤਰੀਕੇ ਨਾਲ ਬਾਰਡਰ 'ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਮੋਦੀ ਸਰਕਾਰ ਇਸ ਨੂੰ ਬੰਦ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਦਿੱਲੀ ਹਿੰਸਾ ਮਗਰੋਂ ਕੇਂਦਰ ਸਰਕਾਰ ਕਿਸਾਨਾਂ ਨੂੰ ਡਰਾਉਣ ਲਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨਾਲ ਕੇਂਦਰ ਸਰਕਾਰ ਦੇ ਇਸ ਵਿਵਹਾਰ ਦੀ ਨਿਖੇਧੀ ਕੀਤੀ।

ਦੂਜੇ ਪਾਸੇ ਮਹਿਲਾ ਮੋਰਚਾ ਦੀ ਆਗੂ ਰੁਪਿੰਦਰ ਕੌਰ ਨੇ ਕਿਹਾ ਕਿ ਅੱਜ ਉਨ੍ਹਾਂ ਸਭ ਵੱਲੋਂ ਸ਼ਹੀਦ ਕਿਸਾਨਾਂ ਨੂ ਸ਼ਰਧਾਂਜਲੀ ਦਿੱਤੀ ਗਈ ਹੈ। ਉਨ੍ਹਾਂ ਕਿਸਾਨਾਂ ਦੇ ਹੱਕ 'ਚ ਲਗਾਤਾਰ ਆਵਾਜ਼ ਬੁਲੰਦ ਕਰਨ ਤੇ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ।

ABOUT THE AUTHOR

...view details