ਪਟਿਆਲਾ: ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਦੇਸ਼ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਵਿਰੁੱਧ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮਹਿੰਗੀ ਹੋਰ ਖਾਣ-ਪੀਣ ਦੀਆਂ ਵਸਤੂਆਂ ਅਤੇ ਹੋਰਨਾਂ ਚੀਜਾਂ ਦੇ ਮੁੱਲ ਵੱਧਣ 'ਤੇ ਰੋਸ ਪ੍ਰਗਟਾਇਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਵਿਰੋਧ ਕਰਦੇ ਹੋਏ ਪਿਆਜ ਦੇ ਹਾਰ ਬਣਾ ਕੇ ਪਾਏ ਅਤੇ ਘਰੇਲੂ ਵਸਤੂਆਂ ਦਾ ਪ੍ਰਦਰਸ਼ਨ ਕਰ ਵਿਰੋਧ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਦੇਸ਼ 'ਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ। ਇਸ ਕਾਰਨ ਆਮ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ ਕਾਰਨ ਆਮ ਲੋਕ ਦੋ ਸਮੇਂ ਦੀ ਰੋਟੀ ਲਈ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀ ਵਸਤੂਆਂ, ਘਰੇਲੂ ਗੈਸ , ਬਿਜ਼ਲੀ ਆਦਿ ਦੀਆਂ ਕੀਮਤਾਂ ਵੱਧ ਰਹੀਆਂ ਹਨ, ਪਰ ਸਰਕਾਰ ਇਸ ਦਾ ਕੋਈ ਹੱਲ ਨਹੀਂ ਕਰ ਰਹੀ।