ਪਟਿਆਲਾ: ਸ਼ੀਸ਼ ਮਹਿਲ ਵਿਖੇ ਕਰੋੜਾਂ ਰੁਪਏ ਖ਼ਰਚ ਸਰਕਾਰ ਵਲੋਂ ਕਰਵਾਏ ਜਾ ਰਹੇ ਕ੍ਰਾਫ਼ਟ ਮੇਲੇ ਦੌਰਾਨ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਮੀਂਹ ਨੇ ਪੋਲ ਖੋਲ੍ਹ ਕੇ ਰੱਖ ਦਿੱਤੀ।
ਜਾਣਕਾਰੀ ਲਈ ਦੱਸ ਦੇਈਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ ਕਰੋੜਾਂ ਰੁਪਏ ਖਰਚ ਕੇ ਅੰਤਰਰਾਸ਼ਟਰੀ ਕ੍ਰਾਫ਼ਟ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੂਰੇ ਭਾਰਤ ਅਤੇ ਵਿਦੇਸ਼ਾਂ ਤੋਂ ਵੀ ਲੋਕ ਇਸ ਦਾ ਆਨੰਦ ਮਾਨਣ ਆਉਂਦੇ ਹਨ ਪਰ ਬੀਤੇ ਦਿਨੀਂ ਪਏ ਮੀਂਹ ਨੇ ਸਰਕਾਰ ਦੇ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ।
ਕੈਪਟਨ ਦੇ ਮਹਿਲ ਦਾ ਮੇਲਾ ਚੜ੍ਹਿਆ ਮੀਂਹ ਦੀ ਭੇਂਟ ਮੀਂਹ ਤੋਂ ਬਾਅਦ ਗਰਾਉਂਡ ਵਿਚ ਬਾਰਿਸ਼ ਦਾ ਪਾਣੀ ਭਰ ਗਿਆ ਤੇ ਇਸ ਨੂੰ ਕੱਢਣ ਲਈ ਸਰਕਾਰ ਵੱਲੋਂ ਕੋਈ ਵੀ ਇੰਤਜ਼ਾਮ ਨਹੀਂ ਕੀਤਾ ਗਿਆ।
ਤੁਹਾਨੂੰ ਦੱਸ ਦੇਈਏ ਕਿ ਇਸ ਮੇਲੇ ਵਿੱਚ ਇੱਕ-ਇੱਕ ਦੁਕਾਨ 'ਚ ਡੇਢ-ਡੇਢ ਲੱਖ ਰੁਪਏ ਲੱਗੇ ਹਨ ਅਤੇ ਇਨ੍ਹਾਂ ਸਾਰਿਆਂ ਦਾ ਕਹਿਣਾ ਹੈ ਕਿ ਉਹ ਘਾਟੇ ਵਿਚ ਜਾ ਰਹੇ ਹਨ। ਪ੍ਰਸ਼ਾਸਨ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਉਹ ਦੂਰੋਂ ਆਏ ਹਨ ਤੇ ਹੁਣ ਉਨ੍ਹਾਂ ਕੋਲ ਘਰ ਜਾਣ ਲਈ ਵੀ ਕਿਰਾਇਆ ਨਹੀਂ ਬਚਿਆ ਹੈ।
ਉਨ੍ਹਾਂ ਸਰਕਾਰ ਤੋਂ ਮੁਆਵਜ਼ੇ ਜਾਂ ਰਿਆਇਤ ਦੇਣ ਦੀ ਮੰਗ ਕੀਤੀ।