ਪਟਿਆਲਾ : ਪੰਜਾਬ 'ਚ ਕੈਪਟਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਨਵਾਂ ਨਰੋਆ ਪੰਜਾਬ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਦੇ ਤਹਿਤ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨਵਾਂ ਨਰੋਆ ਪੰਜਾਬ ਪ੍ਰੋਗਰਾਮ ਦੌਰਾਨ ਪਟਿਆਲਾ ਪਹੁੰਚੇ।
ਇਸ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਕਾਂਗਰਸੀ ਆਗੂ ਪਹੁੰਚੇ। ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੇ ਚਾਰ ਸਾਲਾਂ ਵਿੱਚ ਕੀਤੇ ਗਏ ਕਾਰਜਾਂ ਦਾ ਵੇਰਵਾ ਦਿੱਤਾ ਗਿਆ।
ਪੰਜਾਬ ਦਾ ਕੀ ਵਿਕਾਸ ਕੀਤਾ ਦੱਸੇ ਅਕਾਲੀ ਦਲ ਮੀਡੀਆ ਨਾਲ ਰੁਬਰੂ ਹੁੰਦੇ ਹੋਏ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨ ਸਾਧਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਪੰਜਾਬ ਵਿੱਚ 10 ਸਾਲ ਰਾਜ ਕੀਤਾ ਹੈ। ਉਨ੍ਹਾਂ ਦੇ ਸਮੇਂ ਵਿੱਚ ਕਿੰਨਾਂ ਕੁ ਵਿਕਾਸ ਹੋਇਆ ਹੈ। ਉਨ੍ਹਾਂ ਅਕਾਲੀ ਸਰਕਾਰ ਉੱਤੇ ਸੱਤਾ ਦੇ ਦੌਰਾਨ ਗੈਰ ਕਾਨੂੰਨੀ ਕੰਮ, ਨਸ਼ਾ ਤੇ ਰੇਤ ਮਾਫਿਆ ਦਾ ਕਾਰੋਬਾਰ ਕਰਨ ਦੇ ਦੋਸ਼ ਲਾਏ।
ਮਦਨ ਲਾਲ ਨੇ ਪੰਜਾਬ ਸਰਕਾਰ ਦਾ ਪੱਖ ਪੂਰਦੀਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਸਾਲਾਂ ਵਿੱਚ ਕਈ ਵਿਕਾਸ ਕਾਰਜ ਕਰਵਾਏ। ਉਨ੍ਹਾਂ ਨਸ਼ਾ ਖ਼ਤਮ ਕਰਨ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਹੈ। ਕੈਪਟਨ ਸਰਕਾਰ ਨੇ ਬੇਰੁਜ਼ਗਾਰਾਂ ਲਈ ਬੁਰਜ਼ਗਾਰੀ ਭੱਤਾ, ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਤੇ ਗਰੀਬ ਕੁੜੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਸ਼ਗਨ ਸਕੀਮ ਲਾਗੂ ਕੀਤੀ ਹੈ। ਲੋਕਾਂ ਨੇ ਇਨ੍ਹਾਂ ਸਕੀਮਾਂ ਦਾ ਲਾਭ ਲਿਆ। ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਦੂਜਿਆਂ ਨੂੰ ਸਵਾਲ ਕਰਨ ਵਾਲੇ ਪਹਿਲਾਂ ਖ਼ੁਦ ਦੱਸਣ ਕਿ ਉਨ੍ਹਾਂ ਪੰਜਾਬ ਵਿੱਚ ਕੀ ਵਿਕਾਸ ਕੀਤਾ ਹੈ।
ਮਦਨ ਲਾਲ ਜਲਾਲਪੁਰ ਨੇ ਆਖਿਆ ਕਿ ਅਕਾਲੀ ਦਲ ਸਾਡੇ ਉੱਤੇ ਗੱਲਾਂ ਆਖਦੇ ਨੇ ਉਨ੍ਹਾਂ ਦੇ ਹਲਕੇ 'ਚ ਸ਼ਰਾਬ ਦੀ ਫੈਕਟਰੀ ਫੜੀ ਗਈ ਹੈ ਤੇ ਇਸ ਵਿੱਚ ਕਾਂਗਰਸ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਕਾਂਗਰਸ ਦਾ ਕੋਈ ਲੈਣਾ ਦੇਣਾ ਨਹੀਂ ਹੈ।