ਪੰਜਾਬ

punjab

By

Published : Jul 15, 2019, 6:31 AM IST

ETV Bharat / city

ਬਰਗਾੜੀ ਮਾਮਲਾ: ਨਾਭਾ ਜੇਲ 'ਚ ਬੰਦ 5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਪੁਲਿਸ ਵਲੋਂ ਗ੍ਰਿਫ਼ਰਤਾਰ ਨਾਭਾ ਜੇਲ 'ਚ ਬੰਦ 7 ਮੁਲਜ਼ਮਾਂ ਨੂੰ ਵਿੱਚੋਂ 5 ਨੂੰ ਜ਼ਮਾਨਤ ਮਿਲ ਗਈ ਹੈ ਜਿਨ੍ਹਾਂ ਵਿੱਚ ਕੁਲਦੀਪ ਸਿੰਘ, ਜਤਿੰਦਰਵੀਰ ਅਰੋੜਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਰਾਜਵੀਰ ਸਿੰਘ ਸ਼ਾਮਿਲ ਹਨ। ਇਨ੍ਹਾਂ ਸਭ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਹਾਲੀ ਅਦਾਲਤ ਵੱਲੋਂ ਸੀਬੀਆਈ ਦੁਆਰਾ ਕੋਲਜ਼ਰ ਰਿਪੋਰਟ ਪੇਸ਼ ਕੀਤੇ ਜਾਣ ਮਗਰੋਂ ਇਸ ਮਾਮਲੇ ਦੀ ਅਗਲੀ ਸੁਣਵਾਈ 23 ਜੁਲਾਈ ਨੂੰ ਰੱਖੀ ਗਈ ਹੈ।

ਫ਼ੋਟੇ

ਨਾਭਾ: ਪੁਲਿਸ ਵਲੋਂ ਗ੍ਰਿਫ਼ਤਾਰ ਨਾਭਾ ਜੇਲ 'ਚ ਬੰਦ 7 ਮੁਲਜ਼ਮਾਂ ਵਿੱਚੋਂ 5 ਨੂੰ ਜ਼ਮਾਨਤ ਮਿਲ ਗਈ ਹੈ। ਇਨ੍ਹਾਂ ਵਿੱਚ ਕੁਲਦੀਪ ਸਿੰਘ, ਜਤਿੰਦਰਵੀਰ ਅਰੋੜਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਰਾਜਵੀਰ ਸਿੰਘ ਸ਼ਾਮਲ ਹਨ। ਇਨ੍ਹਾਂ ਸਭ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਚੋਂ ਇੱਕ ਮੁਲਜ਼ਮ ਡੇਰਾ ਪ੍ਰੇਮੀ ਮਹਿੰਦਰ ਸਿੰਘ ਨੂੰ ਜ਼ਮਾਨਤ ਨਹੀਂ ਮਿਲੀ ਹੈ। ਇਸ ਮਾਮਲੇ ਦੇ ਮੁੱਖ ਅਰੋਪੀ ਮਹਿੰਦਰ ਪਾਲ ਬਿੱਟੂ ਦਾ ਨਾਭਾ ਜੇਲ 'ਚ 22 ਜੂਨ ਦੀ ਸ਼ਾਮ ਨੂੰ ਕਤਲ ਕਰ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਬਰਗਾੜੀ ਕਾਂਡ ਤੋ ਬਾਅਦ ਵਿਸ਼ੇਸ਼ ਟੀਮ ਦੁਆਰਾ 7 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗੀਆ ਸੀ। ਦੂਜੇ ਪਾਸੇ ਮਹਿੰਦਰ ਪਾਲ ਬਿੱਟੂ ਦੇ ਕਤਲ 'ਚ ਗ੍ਰਿਫ਼ਤਾਰ 5 ਦੋਸ਼ੀਆਂ ਦੀ ਵੀਡੀਓ-ਕਾਨਫ਼੍ਰੈਂਸਿੰਗ ਰਾਹੀਂ ਅਦਾਲਤ ਵੱਲੋਂ 14 ਦਿਨਾਂ ਦੀ ਜੁਡੀਸ਼ੀਅਲ ਰਿਮਾਂਡ ਨੂੰ ਵਧਾ ਦਿੱਤਾ ਗਿਆ ਹੈ। ਇਸ ਮਾਮਲੇ ਉੱਤੇ ਅਗਲੀ ਸੁਣਵਾਈ 23 ਜੁਲਾਈ ਨੂੰ ਹੋਵੇਗੀ।

ABOUT THE AUTHOR

...view details