ਨਾਭਾ: ਗੋਬਿੰਦ ਨਗਰ ਕਾਲੋਨੀ 'ਚ 20 ਸਾਲਾ ਨੌਜਵਾਨ ਜਤਿੰਦਰ ਸਿੰਘ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਮਾਮੇ ਦੇ ਵਿਰੁੱਧ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ।
ਜਤਿੰਦਰ ਸਿੰਘ ਨੂੰ 6 ਦਿਨ ਪਹਿਲਾਂ ਪਟਿਆਲਾ ਦੇ ਅਬਲੋਵਾਲ 'ਚ ਮਾਮੇ ਸਹੁਰੇ ਪਰਿਵਾਰ ਦੇ ਕੁਝ ਮੈਂਬਰਾਂ ਨੇ ਜ਼ਬਰਦਸਤੀ ਘਰ ਵਿੱਚ ਰੱਖ ਲਿਆ ਸੀ। ਮ੍ਰਿਤਕ ਜਤਿੰਦਰ ਸਿੰਘ ਦੇ ਮਾਤਾ-ਪਿਤਾ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਪਟਿਆਲਾ ਦੇ ਐਸਐਸਪੀ ਨੂੰ ਇਸ ਬਾਰੇ ਦਰਖ਼ਾਸਤ ਦਿੱਤੀ ਪਰ 6 ਦਿਨ ਤੋਂ ਬਾਅਦ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਜਤਿੰਦਰ ਨੇ ਆਪਣੇ ਘਰ ਛੱਤ 'ਤੇ ਲੱਗੀ ਹੁੱਕ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਸਹੁਰੇ ਪਰਿਵਾਰ ਤੋਂ ਤੰਗ ਆ 20 ਸਾਲਾ ਨੌਜਵਾਨ ਨੇ ਲਾਇਆ ਫਾਹਾ ਮ੍ਰਿਤਕ ਜਤਿੰਦਰ ਦੇ ਮਾਤਾ-ਪਿਤਾ ਨੇ ਦੱਸਿਆ ਕਿ ਕੁੜੀ ਦਾ ਮਾਮਾ ਉਨ੍ਹਾਂ ਦੇ ਮੁੰਡੇ ਨੂੰ ਅਕਸਰ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ ਅਤੇ ਜਦੋਂ ਉਸ ਨੂੰ 5 ਦਿਨ ਆਪਣੇ ਕਬਜ਼ੇ ਵਿੱਚ ਰੱਖ ਕੇ ਛੱਡਿਆ ਤਾਂ ਉਸ ਨੇ ਘਰ ਵਿੱਚ ਆ ਕੇ ਫਾਹਾ ਲੈ ਲਿਆ।
ਮ੍ਰਿਤਕ ਜਤਿੰਦਰ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ ਅਤੇ ਘਰੇਲੂ ਕਾਰਨਾਂ ਕਰਕੇ ਅਕਸਰ ਹੀ ਉਨ੍ਹਾਂ 'ਚ ਲੜਾਈ ਝਗੜਾ ਰਹਿੰਦਾ ਸੀ। ਇਸ ਦੇ ਚੱਲਦੇ ਜਤਿੰਦਰ ਸਿੰਘ ਨੇ ਆਪਣੀ ਜ਼ਿੰਦਗੀ ਤੋਂ ਤੰਗ ਆ ਕੇ ਜੀਵਨ ਲੀਲ੍ਹਾ ਹੀ ਸਮਾਪਤ ਕਰ ਲਈ।
ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਜਤਿੰਦਰ ਸਿੰਘ ਦੀ ਪਤਨੀ ਅਤੇ ਉਸ ਦੇ ਮਾਮੇ ਸਹੁਰੇ ਦੇ ਵਿਰੁੱਧ ਧਾਰਾ 306, 506 ਆਈਪੀਸੀ ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕਰ ਲਿਆ। ਇਸ ਸਬੰਧ ਵਿੱਚ ਜਾਂਚ ਅਧਿਕਾਰੀ ਮਨਮੋਹਨ ਸਿੰਘ ਨੇ ਕਿਹਾ ਕਿ ਜਤਿੰਦਰ ਨਾਮ ਦੇ ਮੁੰਡੇ ਨੇ ਖੁਦਕੁਸ਼ੀ ਕੀਤੀ ਹੈ। ਇਸ ਦਾ ਦੋਸ਼ੀ ਪਰਿਵਾਰ ਵਾਲਿਆਂ ਨੇ ਜਤਿੰਦਰ ਦੀ ਪਤਨੀ ਅਤੇ ਉਸ ਦੇ ਮਾਮੇ ਸਹੁਰੇ ਨੂੰ ਠਹਿਰਾਇਆ ਹੈ। ਇਨ੍ਹਾਂ ਵਿਰੁੱਧ ਅਸੀਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।