ਪਟਿਆਲਾ:ਸ਼ਾਹੀ ਸ਼ਹਿਰ ਪਟਿਆਲਾ ਹਿੰਸਾ ਮਾਮਲੇ (Patiala violence case) ਦੇ ਵਿੱਚ ਮਾਸਟਰ ਮਾਇੰਡ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਗ੍ਰਿਫਤਾਰੀ ਤੋਂ ਬਾਅਦ ਬਰਜਿੰਦਰ ਸਿੰਘ ਪਰਵਾਨਾ ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਮਾਣਯੋਗ ਅਦਾਲਤ ਤੋਂ ਬਰਜਿੰਦਰ ਸਿੰਘ ਪਰਵਾਨਾ ਦਾ 7 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਕੋਰਟ ਨੇ ਪਰਵਾਨਾ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ (Barjinder Singh Parwana remanded in police custody for 4 days) ਹੈ ਤੇ ਹੁਣ 5 ਮਈ ਤੱਕ ਬਰਜਿੰਦਰ ਸਿੰਘ ਪਰਵਾਨਾ ਪੁਲਿਸ ਹਿਰਾਸਤ ਦੇ ਵਿੱਚ ਰਹੇਗਾ ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜੋ:'ਪਟਿਆਲਾ ਹਿੰਸਾ ਦਾ ਮੁੱਖ ਸਾਜ਼ਿਸ਼ਕਰਤਾ ਬਰਜਿੰਦਰ ਪਰਵਾਨਾ ਗ੍ਰਿਫ਼ਤਾਰ'
ਮੋਹਾਲੀ ਤੋਂ ਕੀਤਾ ਸੀ ਗ੍ਰਿਫਤਾਰ:ਇਸ ਸਬੰਧੀ ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰਿਕ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਸੀ। ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਸੀ ਕੀ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਰਵਾਨਾ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਸੀ। ਉਹਨਾਂ ਨੇ ਦੱਸਿਆ ਕਿ ਮਾਮਲੇ 'ਚ ਲੋੜੀਂਦੇ ਬਰਜਿੰਦਰ ਸਿੰਘ ਪਰਵਾਨਾ ਤੋਂ ਇਲਾਵਾ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ ਅਤੇ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟਾਂ ਪਾਉਣ ਵਾਲੇ ਅਸ਼ਵਨੀ ਕੁਮਾਰ ਗੱਗੀ ਪੰਡਿਤ ਸਮੇਤ 6 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
4 ਹਰ ਨੂੰ ਵੀ ਅਦਾਲਤ ਵਿੱਚ ਕੀਤਾ ਪੇਸ਼:ਉੇਥੇ ਹੀ ਇਸੇ ਮਾਮਲੇ ਵਿੱਚ 4 ਨਿਹੰਗ ਸਿੰਘ ਅਤੇ 1 ਸ਼ਿਵ ਸੈਨਾ ਦੇ ਆਗੂ ਸ਼ੰਕਰ ਭਾਰਦਵਾਜ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਮੁੜ ਫਿਰ ਤੋਂ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਕੋਰਟ ਨੇ ਨਿਹੰਗ ਸਿੰਘਾਂ ਦਾ 4 ਤਰੀਕ ਤੱਕ ਦਾ ਰਿਮਾਂਡ ਦਿੱਤਾ ਹੈ ਤੇ ਸਭ ਨੂੰ 5 ਮਈ ਨੂੰ ਫਿਰ ਤੋਂ ਪੇਸ਼ ਕੀਤਾ ਜਾਵੇਗਾ ਤੇ ਨਾਲ ਹੀ ਸ਼ਿਵ ਸ਼ੈਨ ਦੇ ਆਗੂ ਸ਼ੰਕਰ ਭਾਰਦਵਾਜ ਨੂੰ 1 ਦਿਨ ਦੇ ਰਿਮਾਂਡ ’ਤੇ ਭੇਜਿਆ ਹੈ ਅਤੇ ਉਸ ਤੋਂ ਬਾਅਦ ਫਿਰ ਪੇਸ਼ ਕੀਤਾ ਜਾਵੇਗਾ।