ਨਾਭਾ:ਖੇਤੀ ਸਬੰਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਜਿੱਥੇ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਨਵੇਂ-ਨਵੇਂ ਕਾਨੂੰਨ ਬਣਾ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਐੱਸਡੀਐੱਮ ਨੂੰ ਮੰਗ ਪੱਤਰ ਦਿੱਤਾ ਗਿਆ। ਆੜ੍ਹਤੀ ਅਤੇ ਕਿਸਾਨਾਂ ਨੇ ਕਿਹਾ ਕਿ ਐੱਫਸੀਆਈ ਕਣਕ ਦੀ ਖਰੀਦ ਦੇ ਮਾਪਦੰਡ ਬਦਲ ਦਿੱਤੇ ਹਨ। ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਆੜ੍ਹਤੀਆ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਆੜ੍ਹਤੀਆ ਐਸੋਸੀਏਸ਼ਨ ਨੇ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ ਇਹ ਵੀ ਪੜੋ: ਮਹਾਂਪੰਚਾਇਤ 'ਚ ਲੁਭਾਵਣੇ ਵਾਅਦਿਆਂ ਨਾਲ ਕੇਜਰੀਵਾਲ ਨੇ 2022 ਚੋਣਾਂ ਦਾ ਵਜਾਇਆ ਬਿਗੁਲ
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਐੱਫਸੀਆਈ ਰਾਹੀਂ ਕਣਕ ਦੀ ਖਰੀਦ ਦੇ ਮਾਪਦੰਡ ਬਦਲ ਦਿੱਤੇ ਗਏ ਹਨ। ਜਿਸ ਕਰਕੇ ਕਣਕ ਦੀ ਨਮੀ ਜੋ 14 ਫੀਸਦ ਦੀ ਜਗ੍ਹਾ 12 ਫੀਸਦ ਕਰ ਦਿੱਤੀ ਹੈ, ਕਣਕ ਦੀ ਸਾਫ ਲਈ ਮਿਆਰ ਬਦਲ ਦਿੱਤੇ ਗਏ ਹਨ, ਜੋ ਕਿ ਸੰਭਵ ਨਹੀਂ ਕਿਸਾਨਾਂ ਨੂੰ ਜ਼ਮੀਨ ਰਿਕਾਰਡ ਦੇਣ ਲਈ ਕਿਹਾ ਗਿਆ ਹੈ। ਇਸ ਵਿਚ ਸਾਂਝੀਆਂ ਅਤੇ ਵੱਡੀਆਂ ਖੇਵਟਾਂ ਹੋਣ ਕਰਕੇ ਰਿਕਾਰਡ ਤੇ ਹੋਣ ਵਾਲਾ ਭਾਰੀ ਖ਼ਰਚਾ ਕਿਸਾਨਾਂ ਨੂੰ ਕਰਨਾ ਪਵੇਗਾ ਅਤੇ ਠੇਕੇ ਤੇ ਜ਼ਮੀਨ ਲੈਣ ਵਾਲੇ ਕਿਸਾਨਾਂ ਦੀ ਕਿਰਤ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਜੋ ਐੱਫਸੀਆਈ ਵੱਲੋਂ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤੇ ਵਿਚ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਇਹ ਬਿਲਕੁਲ ਗਲਤ ਹੈ ਕਿਉਂਕਿ ਲੱਖਾਂ ਕਿਸਾਨਾਂ ਦੇ ਖਾਤੇ ਵਿੱਚ ਐਫਸੀਆਈ ਪੈਸੇ ਕਿਵੇਂ ਪਾਵੇਗੀ ਕਿਸੇ ਦੇ ਨਾਮ ਗ਼ਲਤ ਹੋਣਗੇ ਅਤੇ ਕਿਸੇ ਦੇ ਚੈੱਕ ਬਾਊਂਸ ਹੋਣਗੇ।
ਇਹ ਵੀ ਪੜੋ: ਪੰਜਾਬ ਦੌਰੇ ’ਤੇ ਪੁੱਜੇ ਕੇਜਰੀਵਾਲ ਦਾ ਕਿਸਾਨਾਂ ਨੇ ਕੀਤਾ ਵਿਰੋਧ
ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਉਹ ਸੰਘਰਸ਼ ਹੋਰ ਤੇਜ ਕਰ ਦੇਣਗੇ।