ਪਟਿਆਲਾ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਮਿਲੀ ਜਮਾਨਤ ਤੋਂ ਬਾਅਦ ਪਟਿਆਲਾ ਦੀ ਜੇਲ੍ਹ ਵਿਚੋਂ ਬਾਹਰ ਆਏ ਜਿਸ ਨੂੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਹੈ। ਹਾਈ ਕੋਰਟ ਵੱਲੋਂ ਮਿਲੀ ਜਮਾਨਤ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਦਾ ਸਮਰਥਕਾਂ ਦਾ ਧਨੰਵਾਦ ਕੀਤਾ ਅਤੇ ਸਮਰਥਕਾਂ ਵੱਲੋਂ ਉਨ੍ਹਾਂ 'ਤੇ ਫੁੱਲਾਂ ਵੀ ਵਰਖਾ ਕੀਤੀ ਗਈ। ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਨ।
ਜੇਲ੍ਹ ਤੋਂ ਬਾਹਰ ਆਉਂਦਿਆਂ ਬਿਕਰਮ ਸਿੰਘ ਮਜੀਠੀਆ ਪੱਤਰਕਾਰਾਂ ਨਾਲ ਗੱਲ ਕੀਤੀ ਅਤੇ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹਾਂ ਅਤੇ ਮੈਂ ਸਭ ਦਾ ਧੰਨਵਾਦ ਕਰਦਾ ਹਾਂ ਕਿ ਜਿਹੜੇ ਲੋਕਾਂ ਨੇ ਮੇਰੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਵਿਰੋਧੀਆਂ ਦਾ ਵੀ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਹਾਈ ਕੋਰਟ ਨੇ ਸੱਚ ਨੂੰ ਸਾਹਮਣੇ ਲਿਆਂਦਾ ਹੈ। ਇੱਕ ਸਾਜਿਸ਼ ਦੇ ਤਹਿਤ ਸਰਕਾਰ ਵੱਲੋਂ ਮੈਨੂੰ ਫਸਾਇਆ ਗਿਆ ਅਤੇ ਹੁਣ ਸੱਚ ਦੁਨੀਆਂ ਦੇ ਸਾਹਮਣੇ ਹੈ।