ਪਟਿਆਲਾ: ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਪੰਚਾਇਤੀ ਜਮੀਨ ਛੁਡਾਉਣ ਦੀ ਜਾਣਕਾਰੀ ਸਾਂਝੀ ਦਿੱਤੀ ਗਈ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਬਣੀ ਸਰਕਾਰ ਨੇ ਮੁਹਿੰਚ ਚਲਾਈ ਹੈ ਜਿਸ ਤਹਿਤ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਅਏ ਜਾ ਰਹੇ ਹਨ। ਇਹ ਮੁਹਿੰਮ ਪੁਰੇ ਪੰਜਾਬ ਵਿੱਚ ਚੱਲ ਰਹੀ ਹੈ।
ਪਟਿਆਲਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਪੰਚਾਇਚ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮਾਨ ਸਰਕਾਰ ਵੱਲੋਂ ਪੰਜਾਬ 'ਚ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ 'ਚ ਕਈ 100 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਗਿਆ ਹੈ। ਅਸੀਂ ਲੋਕਾਂ ਨੂੰ ਹੱਥ ਜੋੜ ਕੇ ਅਪੀਲ ਕਰਦੇ ਹਾਂ ਕਿ ਪੰਚਾਇਤੀ ਜ਼ਮੀਨ 'ਤੇ ਜਿਸ ਦਾ ਵੀ ਕਬਜ਼ਾ ਹੈ, ਉਸ ਨੂੰ ਤੁਰੰਤ ਛੱਡ ਦਿੱਤਾ ਜਾਵੇ। ਸਰਕਾਰ ਵੱਲੋਂ ਜ਼ਮੀਨਾਂ ਛੱਡਣ ਵਾਲੇ ਲੋਕਾਂ ਦੀ ਹਰ ਕਰਨੀ ਵਿੱਚ ਮਦਦ ਕੀਤੀ ਜਾਵੇਗੀ।