ਪਟਿਆਲਾ:ਪੋਲੋ ਗਰਾਊਂਡ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਖ਼ਿਲਾਫ਼ ਕੈਂਡਲ ਮਾਰਚ ਕੱਢਿਆ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮੇਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮਜ਼ਦੂਰ ਆਗੂ ਨਵਦੀਪ ਕੌਰ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਕੈਂਡਲ ਮਾਰਚ ’ਚ ਪੰਜਾਬੀ ਯੂਨੀਵਰਸਟੀ ਦੇ ਵਿਦਿਆਰੀਆਂ ਨੇ ਵੀ ਹਿੱਸਾ ਲਿਆ।
ਬੀਬੀ ਨਵਦੀਪ ਕੌਰ ਦੀ ਰਿਹਾਈ ਲਈ ਕੈਂਡਲ ਮਾਰਚ
ਪੋਲੋ ਗਰਾਊਂਡ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਖ਼ਿਲਾਫ਼ ਕੈਂਡਲ ਮਾਰਚ ਕੱਢਿਆ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮੇਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮਜ਼ਦੂਰ ਆਗੂ ਨਵਦੀਪ ਕੌਰ ਦੀ ਰਿਹਾਈ ਦੀ ਮੰਗ ਕੀਤੀ ਹੈ।
ਤਸਵੀਰ
ਇਸ ਮੌਕੇ ਐਡਵੋਕੇਟ ਪਰਨਜੀਤਪਾਲ ਸਿੰਘ ਨੇ ਕਿਹਾ ਕਿ ਸਾਡੇ ਵੱਲੋਂ ਮੋਦੀ ਸਰਕਾਰ ਦਾ ਪਿਟ ਸਿਆਪਾ ਕੀਤਾ ਜਾ ਰਿਹਾ ਕਿਉਂਕਿ ਹਰਿਆਣਾ ਪੁਲਿਸ ਵੱਲੋਂ ਜੋ ਮਜ਼ੂਦਰ ਬੀਬੀ ਨਵਦੀਪ ਕੌਰ ਨੂੰ ਜ਼ਬਰਦਸਤੀ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਸ ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ, ਇਹ ਸ਼ਰੇਆਮ ਧੱਕੇਸ਼ਾਹੀ ਹੈ। ਇਸ ਧੱਕੇਸ਼ਾਹੀ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਮਜ਼ਦੂਰ ਨਵਦੀਪ ਕੌਰ ਦੀ ਰਿਹਾਈ ਦੀ ਮੰਗ ਕਰਦੇ ਹਾਂ।