ਪਟਿਆਲਾ: ਸੂਬੇ ’ਚ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ ਜਿਸ ਕਾਰਨ ਕਿਸਾਨਾਂ ’ਤੇ ਭਾਰੀ ਮਾਰ ਪਈ ਹੈ। ਇਸ ਮੌਕੇ ਸਿੱਧੂ ਪੁਰ ਦੇ ਕਿਸਾਨਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਸਾਡੀ ਫਸਲ ਖ਼ਰਾਬ ਹੋ ਗਈ ਹੈ ਉਥੇ ਹੀ ਸਾਨੂੰ ਸਰਕਾਰ ਵੀ ਮਾਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਮੰਡੀਆਂ ’ਚ ਕੋਈ ਪ੍ਰਬੰਧ ਨਹੀਂ ਕੀਤਾ ਤੇ ਨਾ ਹੀ ਸਾਡੀ ਫਸਲ ਦੀ ਖ਼ਰੀਦ ਹੋ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਨਾਲ ਰਹੀ ਹੋਈ ਹੈ ਜਿਸ ਕਾਰਨ ਉਸ ਨੇ 1 ਦੀ ਬਜਾਏ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਹੈ ਜਿਸ ਕਾਰਨ ਸਾਡਾ ਨੁਕਸਾਨ ਹੋਇਆ ਹੈ।
‘ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਬਰਬਾਦੀ ਵੱਲ ਧੱਕ ਰਹੀ ਹੈ’ - ਕਣਕ ਦੀ ਖ਼ਰੀਦ
ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਮੰਡੀਆਂ ’ਚ ਕੋਈ ਪ੍ਰਬੰਧ ਨਹੀਂ ਕੀਤਾ ਤੇ ਨਾ ਹੀ ਸਾਡੀ ਫਸਲ ਦੀ ਖ਼ਰੀਦ ਹੋ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਨਾਲ ਰਹੀ ਹੋਈ ਹੈ ਜਿਸ ਕਾਰਨ ਉਸ ਨੇ 1 ਦੀ ਬਜਾਏ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਹੈ ਜਿਸ ਕਾਰਨ ਸਾਡਾ ਨੁਕਸਾਨ ਹੋਇਆ ਹੈ।
‘ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਤਬਾਹੀ ਵੱਲ ਧੱਕ ਰਹੀ ਹੈ’
ਕਿਸਾਨਾਂ ਨੇ ਕਿਹਾ ਕਿ ਮੰਡੀਆਂ ’ਚ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਤੇ ਕਣਕ ਦਾ ਭਾਅ ਵੀ ਪੂਰਾ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਨੇ ਕਿਹਾ ਕਿ ਸਾਡੀ ਫਸਲ 1700 ਰੁਪਏ ਪ੍ਰਤੀ ਕੁਆਟਿਲ ਖਰੀਦੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਹੁਣ ਹੀ ਸਾਡਾ ਇਹ ਹਾਲ ਹੋ ਰਿਹਾ ਹੈ ਜੇਕਰ ਕਾਨੂੰਨ ਲਾਗੂ ਹੋ ਗਏ ਤਾਂ ਕਿਸਾਨ ਤਬਾਹ ਹੋ ਜਾਵੇਗਾ।
ਇਹ ਵੀ ਪੜੋ: ਸੂਬੇ ’ਚ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਪਰ ਲੇਬਰ ਲਾਪਤਾ !