ਪੰਜਾਬ

punjab

ETV Bharat / city

ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਨਾਭਾ ਸ਼ਹਿਰ 'ਚ ਪੈਟਰੋਲ 100 ਰੁਪਏ ਤੋਂ ਪਾਰ ਅਤੇ ਡੀਜ਼ਲ 91 ਰੁਪਏ ਤੋਂ ਪਾਰ ਹੋ ਚੁੱਕਾ ਹੈ ਪਰ ਸਰਕਾਰਾਂ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਹਿੰਗਾਈ ਨੂੰ ਕਾਬੂ ਪਾਉਣ ਵਿੱਚ ਨਾਕਾਮਯਾਬ ਸਾਬਤ ਹੋਈਆਂ ਹਨ। ਨਾਭਾ ਸ਼ਹਿਰ ਵਿਖੇ ਸੀਪੀਆਈ ਅਤੇ ਮਨਰੇਗਾ ਔਰਤਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ।

ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

By

Published : Jun 29, 2021, 7:36 PM IST

ਨਾਭਾ: ਤੇਲ ਦੀਆਂ ਵਧਦੀਆਂ ਕੀਮਤਾਂ ਨੇ ਇੱਕ ਵਾਰ ਫਿਰ ਅੱਗ ਲਗਾ ਦਿੱਤੀ ਹੈ। ਦਿਨੋਂ-ਦਿਨ ਵੱਧਦੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸੱਤਵੇਂ ਆਸਮਾਨ 'ਤੇ ਪਹੁੰਚ ਚੁੱਕੀਆਂ ਹਨ।ਜਿਸ ਕਾਰਨ ਗਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ। ਤੇਲ ਦੀਆਂ ਵੱਧਦੀਆਂ ਕੀਮਤਾਂ ਦੇ ਕਾਰਨ ਖਾਣ ਪੀਣ ਵਾਲੀਆਂ ਵਸਤਾਂ 'ਤੇ ਵੀ ਇਸ ਦਾ ਬੋਝ ਪੈਂਦਾ ਨਜ਼ਰ ਆ ਰਿਹਾ ਹੈ।

ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਨਾਭਾ ਸ਼ਹਿਰ 'ਚ ਪੈਟਰੋਲ 100 ਰੁਪਏ ਤੋਂ ਪਾਰ ਅਤੇ ਡੀਜ਼ਲ 91 ਰੁਪਏ ਤੋਂ ਪਾਰ ਹੋ ਚੁੱਕਾ ਹੈ ਪਰ ਸਰਕਾਰਾਂ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਹਿੰਗਾਈ ਨੂੰ ਕਾਬੂ ਪਾਉਣ ਵਿੱਚ ਨਾਕਾਮਯਾਬ ਸਾਬਤ ਹੋਈਆਂ ਹਨ। ਨਾਭਾ ਸ਼ਹਿਰ ਵਿਖੇ ਸੀਪੀਆਈ ਅਤੇ ਮਨਰੇਗਾ ਔਰਤਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ।

ਇਸ ਮੌਕੇ 'ਤੇ ਸੀਪੀਆਈ ਆਗੂ ਕਸ਼ਮੀਰ ਸਿੰਘ ਗਦਾਈਆ ਅਤੇ ਮਹਿਲਾ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਜੋ ਦਿਨੋਂ-ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧ ਰਹੀਆਂ ਹਨ, ਸਰਕਾਰਾਂ ਉਨ੍ਹਾਂ 'ਤੇ ਟੱਲ ਪਾਉਣ 'ਚ ਬਿਲਕੁਲ ਫੇਲ੍ਹ ਹੋ ਚੁੱਕੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਦੈ ਚੱਕਰ 'ਚ ਆਮ ਲੋਕਾਂ ਦੀ ਰੋਜ਼ਮਰਾ ਨੂੰ ਧਿਆਨ 'ਚ ਨਹੀਂ ਰੱਖ ਰਹੀ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਕਾਰਨ ਗਰੀਬਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ। ਉਨ੍ਹਾਂ ਦਾ ਕਹਿਣਾ ਕਿ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਏਗਾ, ਕਿਉਂਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਤਰਜ਼ 'ਤੇ ਚੱਲ ਰਹੀ ਹੈ।

ਇਹ ਵੀ ਪੜ੍ਹੋ:ਪੰਜਾਬ ਦੇ ਹਰ ਸ਼ਹਿਰ 'ਚ ਪੈਟਰੋਲ 100 ਤੋਂ ਪਾਰ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟ

ABOUT THE AUTHOR

...view details