ਪਟਿਆਲਾ: ਨਾਭਾ ਬਲਾਕ ਦੇ ਪਿੰਡ ਕੈਦੂਪੁਰ ਵਿੱਚ ਸ਼ਾਮਲਾਟ ਦੀ ਜ਼ਮੀਨ ਦੀ ਬੋਲੀ ਦੌਰਾਨ ਦੋ ਧਿਰਾਂ ਵਿਚਕਾਰ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਪਿੰਡ ਦੇ ਦੋ ਧਿਰ ਜ਼ਮੀਨ ਦੀ ਬੋਲੀ ਨੂੰ ਲੈ ਕੇ ਆਪਸ 'ਚ ਲੜ ਰਹੇ ਹਨ। ਇਸ ਝਗੜੇ 'ਚ ਧੱਕੇ ਮੁੱਕੀ ਦੌਰਾਨ ਦੋਹੇ ਧਿਰ ਜ਼ਖ਼ਮੀ ਹੋਏ ਹਨ। ਇਨ੍ਹਾਂ ਸਾਰੇ ਜ਼ਖ਼ਮੀਆਂ ਨੂੰ ਨਾਭਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਨਾਭਾ: ਸ਼ਾਮਲਾਟ ਜ਼ਮੀਨ ਦੀ ਬੋਲੀ ਦੌਰਾਨ ਪਿੰਡ ਵਾਸੀਆਂ 'ਚ ਹੋਇਆ ਝਗੜਾ
ਨਾਭਾ ਬਲਾਕ ਦੇ ਪਿੰਡ ਕੈਦੂਪੁਰ ਵਿੱਚ ਸ਼ਾਮਲਾਟ ਦੀ ਜ਼ਮੀਨ ਦੀ ਬੋਲੀ ਦੌਰਾਨ ਪਿੰਡ ਦੀਆਂ 2 ਧਿਰਾਂ ਵਿਚਕਾਰ ਝਗੜਾ ਹੋ ਗਿਆ। ਸਾਰੇ ਜ਼ਖ਼ਮੀਆਂ ਨੂੰ ਨਾਭਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਪਿੰਡ ਵਾਸੀਆਂ 'ਚ ਹੋਇਆ ਝਗੜਾ
ਇਸ ਮੌਕੇ 'ਤੇ ਹਸਪਤਾਲ ਵਿੱਚ ਦਾਖ਼ਲ ਹੋਏ ਪੀੜਤ ਦਲਿਤ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨਾਲ ਸ਼ਰੇਆਮ ਧੱਕਾਸ਼ਾਹੀ ਸੈਕਟਰੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ, ਕੀ ਅਸੀਂ ਪੰਚਾਇਤ ਸੈਕਟਰੀ ਨੂੰ ਕਿਹਾ ਕਿ ਸ਼ਾਮਲਾਟ ਜ਼ਮੀਨ ਦੀ ਬੋਲੀ ਧਰਮਸ਼ਾਲਾ ਵਿੱਚ ਕਰਵਾਈ ਜਾਵੇ। ਪਰ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੀੜਤ ਪਿੰਡ ਵਾਸੀਆਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।