ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ 'ਚ ਚਾਰ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰਾਜੈਕਟਾਂ ਦੀ ਸ਼ੁਰੂਆਤ ਪਿੰਡ ਸਿੱਧੂਵਾਲ ਵਿਖੇ ਮਾਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖ ਕੇ ਕੀਤੀ ਗਈ ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਸੰਸਦ ਮੈਂਬਰ ਪਰਨੀਤ ਕੌਰ ਤੇ ਪੰਜਾਬ ਮੰਤਰੀ ਮੰਡਲ ਦੇ ਕਈ ਕੈਬਿਨੇਟ ਮੰਤਰੀ ਮੌਜੂਦ ਸਨ।
ਮਾਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਮੌਕੇ ਸ਼ਹਿਰ ਦੇ ਚਾਰ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਹੈ। ਇਨ੍ਹਾਂ ਵਿਕਾਸ ਪ੍ਰਾਜੈਕਟਾਂ ਉੱਤੇ ਕੁੱਲ 1100 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਸਭਤ ਤੋਂ ਪਹਿਲਾਂ ਪਿੰਡ ਸਿੱਧੂਵਾਲਾ ਵਿਖੇ ਮਾਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਹ ਯੂਨੀਵਰਸਿਟੀ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਬਣੇਗੀ। 500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਯੂਨੀਵਰਸਿਟੀ ਦੀ ਉਸਾਰੀ ਤਕਰੀਬਨ 92.7 ਏਕੜ ਰਕਬੇ 'ਚ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਰਾਜਪੁਰਾ ਰੋਡ 'ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 10-15 ਸਾਲਾਂ ਦੇ ਸ਼ਹਿਰ ਦੇ ਵਿਕਾਸ ਦੇ ਮੱਦੇਨਜ਼ਰ ਨਵੇਂ ਹਾਈ-ਟੈੱਕ ਬੱਸ ਸਟੈਂਡ ਨਾਲ ਪਟਿਆਲਾ ਦੇ ਵਾਸੀਆਂ ਦੀ ਮੰਗ ਪੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਬੱਸ ਸਟੈਂਡ 15 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਅਤੇ ਇਹ ਆਧੁਨਿਕ ਅਤੇ ਮੁਸਾਫ਼ਰ ਪੱਖੀ ਬੱਸ ਸਟੈਂਡ ਨਾਲ ਮੌਜੂਦਾ ਬੱਸ ਸਟੈਂਡ ਦਾ ਵਿਸਥਾਰ ਹੋਵੇਗਾ ਅਤੇ ਦੋਵੇਂ ਥਾਵਾਂ ਦਰਮਿਆਨ ਆਪਸੀ ਸੰਪਰਕ ਬਣਾਉਣ ਦੇ ਨਾਲ-ਨਾਲ ਸ਼ਹਿਰ ਦੇ ਹੋਰਨਾਂ ਹਿੱਸਿਆਂ ਨਾਲ ਜੋੜਨ ਲਈ ਲੋੜੀਦੀਂ ਯੋਜਨਾ ਉਲੀਕੀ ਜਾ ਰਹੀ ਹੈ। ਟਿਆਲਾ ਦੇ ਅਮੀਰ ਵਿਰਸੇ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਦੀ ਲੋੜ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਲ੍ਹਾ ਮੁਬਾਰਕ ਦੇ ਆਲੇ-ਦੁਆਲੇ ਨੂੰ ਵਿਰਾਸਤੀ ਲਾਂਘੇ (ਹੈਰੀਟੇਜ ਸਟਰੀਟ) ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਅਤੇ ਦੁਕਾਨਾਂ ਆਦਿ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਦਿੱਖ ਵੀ ਸੰਵਾਰੀ ਜਾਵੇਗੀ। ਵਿਰਾਸਤੀ ਲਾਂਘੇ ਦਾ ਕਾਰਜ ਦਸੰਬਰ, 2021 ਤੱਕ ਮੁਕੰਮਲ ਹੋਣ ਦੀ ਆਸ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਿ 200 ਕਰੋੜ ਦੀ ਲਾਗਤ ਨਾਲ ਪਟਿਆਲਾ ਅਤੇ ਛੋਟੀ ਨਦੀ ਦੀ ਕਾਇਆਕਲਪ ਕਰਨ ਸਮੇਤ ਹੋਰ ਵੱਖ-ਵੱਖ ਪ੍ਰਾਜੈਕਟਾਂ ਨੂੰ ਛੇਤੀ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਵੱਲੋਂ ਪਾਸੇ ਕੀਤੇ ਕਾਨੂੰਨ ਨੂੰ ਅਮਲ ਵਿੱਚ ਲਿਆਉਣ ਲਈ ਪਟਿਆਲਾ ਪ੍ਰਸ਼ਾਸਨ ਅਤੇ ਕਾਰਪੋਰੇਸ਼ਨ ਨੂੰ ਝੁੱਗੀ-ਝੌਪੜੀ ਵਾਲਿਆਂ ਨੂੰ ਮਾਲਕੀ ਹੱਕ ਦੇਣ ਦਾ ਕਾਰਜ ਛੇਤੀ ਸ਼ੁਰੂ ਕਰਨ ਲਈ ਆਖਿਆ।