ਪੰਜਾਬ

punjab

ETV Bharat / city

ਨਗਰ ਕੌਂਸਲ ਦੀਆਂ ਚੋਣਾਂ ’ਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ: ਪ੍ਰਨੀਤ ਕੌਰ

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼ ਹੁੰਦਾ ਜਾ ਰਿਹਾ ਹੈ, ਜਿਸ ਤਹਿਤ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਸਾਂਸਦ ਮਹਾਰਾਣੀ ਪਰਨੀਤ ਕੌਰ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ।

ਤਸਵੀਰ
ਤਸਵੀਰ

By

Published : Feb 6, 2021, 2:11 PM IST

ਪਟਿਆਲਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼ ਹੁੰਦਾ ਜਾ ਰਿਹਾ ਹੈ, ਜਿਸ ਤਹਿਤ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਸਾਂਸਦ ਮਹਾਰਾਣੀ ਪਰਨੀਤ ਕੌਰ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ। ਸ਼ਹਿਰ ’ਚ 23 ਵਾਰਡਾਂ ’ਤੇ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਮਹਾਰਾਣੀ ਪਰਨੀਤ ਕੌਰ ਅਤੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵੱਖ-ਵੱਖ ਥਾਵਾਂ ਤੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਤੇ ਮਹਾਰਾਣੀ ਪਰਨੀਤ ਕੌਰ ਵੱਲੋਂ ਕੇਂਦਰ ਸਰਕਾਰ ਤੇ ਸ਼ਬਦੀ ਹਮਲੇ ਵੀ ਕੀਤੇ।

ਕਿਸਾਨਾਂ ਨੇ ਕੀ ਗਲਤੀ ਕੀਤੀ ਹੈ, ਜੋ ਉਨ੍ਹਾਂ ਨੂੰ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ: ਮਹਾਰਾਣੀ ਪ੍ਰਨੀਤ ਕੌਰ
ਇਸ ਮੌਕੇ ਤੇ ਪਟਿਆਲਾ ਦੀ ਸਾਂਸਦ ਮਹਾਰਾਣੀ ਪਰਨੀਤ ਕੌਰ ਨੇ ਕਿਹਾ ਕਿ ਨਾਭਾ ਦੀਆਂ ਸਾਰੀਆਂ ਨਗਰ ਕੌਂਸਲ ਸੀਟਾਂ ਤੇ ਕਾਂਗਰਸ ਪਾਰਟੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਚੋਣਾਂ ਤੋਂ ਪਹਿਲਾਂ ਹੀ ਰਜਨੀਸ਼ ਕੁਮਾਰ ਮਿੱਤਲ ਦੀ ਸੀਟ ਸਾਡੀ ਝੋਲੀ ਪੈ ਗਈ ਹੈ।

ਇਸ ਮੌਕੇ ਮਹਾਰਾਣੀ ਪ੍ਰਨੀਤ ਕੌਰ ਨੇ ਨਰੇਂਦਰ ਤੋਮਰ ਦਾ ਜਵਾਬ ਦਿੰਦਿਆਂ ਕਿਹਾ ਕਿ ਆਪਣੀ ਗਲਤੀ ਨੂੰ ਦੁਹਰਾਉਣ ਲਈ ਦੂਜੇ ਪਾਸੇ ਜਾ ਰਹੇ ਹਨ ਜਿਹੜੇ ਕਿਸਾਨ ਬੈਠੇ ਹਨ ਐਨੀ ਠੰਢ ਵਿੱਚ ਉਨ੍ਹਾਂ ਨੇ ਕੀ ਗਲਤੀ ਕੀਤੀ ਹੈ। ਕਦੇ ਕਿਸਾਨਾਂ ਨੂੰ ਅੱਤਵਾਦੀ ਕਹਿ ਰਹੇ ਹਨ ਅਤੇ ਵੱਖ-ਵੱਖ ਉਨ੍ਹਾਂ ਤੇ ਇਲਜ਼ਾਮ ਲਗਾ ਰਹੇ ਹਨ, ਅਸੀਂ ਬਿਲਕੁਲ ਕਿਸਾਨਾਂ ਦੇ ਨਾਲ ਹਾਂ। ਪਰਨੀਤ ਕੌਰ ਨੇ ਕਿਹਾ ਕਿ ਦਿੱਲੀ ਵੋਟਰਾਂ ਤੇ ਇਨ੍ਹਾਂ ਵੱਲੋਂ ਕੰਡਿਆਲੀ ਤਾਰ ਅਤੇ ਕੰਕਰੀਟ ਦੀਆਂ ਕੰਧਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਬਿਲਕੁਲ ਗਲਤ ਹੈ।

ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਮਰਦੀਪ ਖੰਨਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਬਿਲਕੁਲ ਯਕੀਨੀ ਹੈ ਕਿਉਂਕਿ ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ ਤੇ ਚੋਣਾਂ ਲੜ ਰਹੀ ਹੈ

ABOUT THE AUTHOR

...view details