ਨਾਭਾ: ਖੇਤੀਬਾੜੀ ਆਰਡੀਨੈਂਸ ਬਿੱਲ ਨੂੰ ਲੈ ਕੇ ਜਿੱਥੇ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ। ਉੱਥੇ ਹੀ ਨਾਭਾ ਵਿਖੇ ਪਹੁੰਚੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੇਂਦਰ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਮਸੋਤ ਨੇ ਟਰੈਕਟਰ ਰੈਲੀ ਕਰਨ ਉਪਰੰਤ ਉਨ੍ਹਾਂ ਯੂਥ ਆਗੂਆਂ ਨੂੰ ਹਰੀ ਝੰਡੀ ਦੇ ਕੇ ਦਿੱਲੀ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਅਕਾਲੀ ਦਲ ਅਤੇ ਭਾਜਪਾ 'ਤੇ ਸ਼ਬਦੀ ਵਾਰ ਕੀਤੇ।
'ਭਾਈਵਾਲੀ ਕਾਇਮ ਤੇ ਕਹਿੰਦੇ ਨੇ ਕਿ ਕਿਸਾਨਾਂ ਲਈ ਕੈਬਿਨੇਟ ਤੋਂ ਦਿੱਤਾ ਅਸਤੀਫ਼ਾ'
ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਆਰਡੀਨੈਂਸ ਬਿੱਲ ਕਿਸਾਨਾਂ ਨੂੰ ਤਬਾਹ ਕਰਕੇ ਰੱਖ ਦੇਵੇਗਾ ਅਤੇ ਜੋ ਮੋਦੀ ਨੇ ਫੈਸਲਾ ਲਿਆ ਹੈ, ਇਹ ਬਹੁਤ ਹੀ ਮੰਦਭਾਗਾ ਹੈ। ਹਰਸਿਮਰਤ ਕੌਰ ਬਾਦਲ ਦੇ ਅਸਤੀਫੇ 'ਤੇ ਬੋਲਦਿਆਂ ਧਰਮਸੋਤ ਨੇ ਕਿਹਾ ਕਿ ਅਕਾਲੀ ਭਾਜਪਾ ਨਾਲ ਨਾਤਾ ਤੋੜੇ ਇਹ ਡਰਾਮਾ ਕਰ ਰਹੇ ਹਨ
ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਆਰਡੀਨੈਂਸ ਬਿੱਲ ਕਿਸਾਨਾਂ ਨੂੰ ਤਬਾਹ ਕਰਕੇ ਰੱਖ ਦੇਵੇਗਾ ਅਤੇ ਜੋ ਮੋਦੀ ਨੇ ਫੈਸਲਾ ਲਿਆ ਹੈ, ਇਹ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਡੇ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਤੇ ਕਿਸਾਨੀ ਨੂੰ ਤਬਾਹ ਕਰਨ 'ਚ ਲੱਗੇ ਹੋਏ ਹਨ। ਹਰਸਿਮਰਤ ਕੌਰ ਬਾਦਲ ਦੇ ਅਸਤੀਫੇ 'ਤੇ ਬੋਲਦਿਆਂ ਧਰਮਸੋਤ ਨੇ ਕਿਹਾ ਕਿ ਅਕਾਲੀ ਭਾਜਪਾ ਨਾਲ ਨਾਤਾ ਤੋੜੇ ਇਹ ਡਰਾਮਾ ਕਰ ਰਹੇ ਹਨ ਕਿਉਂਕਿ ਜਦੋਂ ਦੀ ਕਿਸਾਨਾਂ ਨੇ ਬਾਦਲਾਂ ਦੀ ਕੋਠੀ ਦਾ ਘਿਰਾਓ ਕੀਤਾ ਹੈ, ਉਸ ਨੂੰ ਵੇਖਦੇ ਹੋਏ ਇਨ੍ਹਾਂ ਵੱਲੋਂ ਅਸਤੀਫ਼ਾ ਦਿੱਤਾ ਗਿਆ ਹੈ।
ਧਰਮਸੋਤ ਨੇ ਕਿਹਾ ਕਿ ਪੰਜਾਬ ਦਾ ਕਿਸਾਨ 90 ਫੀਸਦੀ ਦੇਸ਼ ਦਾ ਢਿੱਡ ਭਰਦਾ ਹੈ ਅਤੇ ਪੰਜਾਬ ਦਾ ਕਿਸਾਨ ਨੇ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ਖੇਤੀ ਕਰਨ ਦੇ ਢੰਗ ਦੱਸੇ। ਸਨੀ ਦਿਓਲ ਵੱਲੋਂ ਆਰਡੀਨੈਂਸ ਬਿੱਲ ਦਾ ਸਵਾਗਤ ਕੀਤੇ ਜਾਣ 'ਤੇ ਧਰਮਸੋਤ ਨੇ ਕਿਹਾ ਕਿ ਸੰਨੀ ਦਿਓਲ ਵਧੀਆ ਐਕਟਰ ਹੈ, ਉਸ ਨੂੰ ਖੇਤੀ ਬਾਰੇ ਕੁਝ ਨਹੀਂ ਪਤਾ।