ਪਟਿਆਲਾ : ਛੇਵੇਂ ਪੇ ਕਮਿਸ਼ਨ (6th pay commission) ਦੀ ਰਿਪੋਰਟ ਦੇ ਖਿਲਾਫ ਡਾਕਟਰਾਂ ਦਾ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਡਾਕਟਰਾਂ ਨੇ ਪੰਜਾਬ ਸਰਕਾਰ ਅਤੇ ਖਜ਼ਾਨਾ ਮੰਤਰੀ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਦੇ ਖਿਲਾਫ ਡਾਕਟਰਾਂ ਦਾ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ ਪੱਤਰਕਾਰਾਂ ਨੇ ਗੱਲਬਾਤ ਕਰਦਿਆਂਂ ਡਾਕਟਰਾਂ ਨੇ ਕਿਹਾ ਕਿ ਸਰਕਾਰ ਦੁਆਰਾ ਐੱਨਪੀਏ ਜੋ ਕਿ 25 ਫੀਸਦੀ ਤੋਂ ਘਟਾ ਕੇ 20 ਫੀਸਦੀ ਕੀਤਾ ਗਿਆ ਹੈ, ਸਾਡੀ ਮੰਗ ਹੈ ਕਿ ਉਸਨੂੰ ਫਿਰ ਤੋਂ 25 ਫੀਸਦੀ ਕੀਤਾ ਜਾਵੇ। ਐੱਨਪੀਏ ਦੇ ਨਾਲ ਜੋ ਅਟੈਚ ਕੀਤਾ ਗਿਆ ਹੈ ਉਸ ਨੂੰ ਅਟੈਂਡ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਸਾਡੀ ਤਨਖਾਹ ਘੱਟ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਵੱਡੇ ਪੱਧਰ ਤੇ ਅੰਦੋਲਨ ਕਰਨਗੇ ਜਿਸ ਦਾ ਕਿ ਕੋਰੋਨਾ ਇਲਾਜ ਪ੍ਰਬੰਧਾਂ ਦੇ ਉੱਪਰ ਵੀ ਮਾੜਾ ਡਾਕਟਰਾਂ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦੇ ਦੌਰਾਨ ਅਸੀਂ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਲੋਕਾਂ ਦੀ ਜਾਨ ਬਚਾਉਣ ਦੇ ਵਿੱਚ ਕੋਈ ਕਸਰ ਨਹੀਂ ਛੱਡੀ ਪਰ ਸਰਕਾਰ ਸਾਡੀ ਤਨਖ਼ਾਹ ਵਿੱਚ ਕਟੌਤੀ ਕਰਕੇ ਸਾਨੂੰ ਏ ਇਸ ਦਾ ਇਨਾਮ ਦੇ ਰਹੀ ਹੈ।
ਡਾਕਟਰਾਂ ਨੇ ਕਿਹਾ ਕਿ ਜੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਨਾ ਮੰਨਿਆ ਤਾਂ ਉਹ ਪੂਰੇ ਪੰਜਾਬ ਦੇ ਵਿੱਚ ਹੜਤਾਲ ਕਰ ਦੇਣਗੇ ਜਿਸ ਦੇ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ।
ਇਹ ਵੀ ਪੜ੍ਹੋਂ : ਪੰਜਾਬ ਕਾਂਗਰਸ ਦਾ ਕਲੇਸ਼ ਜਲਦ ਹੋਵੇਗਾ ਹੱਲ