ਪੰਜਾਬ

punjab

ETV Bharat / city

VIDEO: ਹੜਤਾਲ ਕਾਰਨ ਦਵਾਈ ਤੋਂ ਤੜਫੇ ਨਸ਼ੇੜੀ! - ਆਜ਼ਾਦੀ ਦਿਵਸ

ਪਟਿਆਲਾ ਦੇ ਨਸ਼ਾ ਛੁਡਾਓ ਕੇਂਦਰ ਦੇ ਕਰਮਚਾਰੀਆਂ ਵੱਲੋਂ ਹੜਤਾਲ ਕੀਤੀ ਗਈ ਹੈ। ਇਨ੍ਹਾਂ ਕਰਮਚਾਰੀਆਂ ਦੀ ਮੰਗ ਹੈ। ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਰੈਗੂਲਰ ਕਰੇ।

VIDEO: ਹੜਤਾਲ ਕਾਰਨ ਦਵਾਈ ਤੋਂ ਤੜਫੇ ਨਸ਼ੇੜੀ!
VIDEO: ਹੜਤਾਲ ਕਾਰਨ ਦਵਾਈ ਤੋਂ ਤੜਫੇ ਨਸ਼ੇੜੀ!

By

Published : Aug 12, 2021, 5:57 PM IST

ਪਟਿਆਲਾ:ਅੱਜ ਪੰਜਾਬ ਦੇ 95 ਫੀਸਦੀ ਸਰਕਾਰੀ ਤੇ 100 ਫੀਸਦੀ ਅਰਦ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅੱਜ ਪਟਿਆਲਾ ਵਿੱਚ ਨਸ਼ਾ ਛੁਡਾਉ ਕੇਂਦਰ ਦੇ ਕਰਮਚਾਰੀਆਂ ਵੱਲੋਂ ਅੱਧੇ ਦਿਨ ਦੀ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਏ ਗਏ।

ਪੰਜਾਬ ਸਰਕਾਰ ਤੋਂ ਨਾਰਾਜ਼ ਨਸ਼ਾ ਛਡਾਉ ਕੇਂਦਰ ਦੇ ਕਰਮਚਾਰੀਆਂ ਵੱਲੋਂ 11 ਤੋਂ 13 ਤਰੀਕ ਤੱਕ ਅੱਧੇ ਦਿਨ ਦੀ ਹੜਤਾਲ ਕੀਤੀ ਗਈ ਹੈ। ਹੜਤਾਲ ਕਰਨ ਮਰੀਜ਼ਾਂ ਨੂੰ ਦਵਾਈ ਨਹੀਂ ਮਿਲ ਰਹੀ। ਜਿਸ ਕਰਕੇ ਮਰੀਜ਼ਾਂ ਦੀ ਹਾਲਤ ਵੀ ਖ਼ਰਾਬ ਹੋ ਰਹੀ ਹੈ। ਇਨ੍ਹਾਂ ਕਰਮਚਾਰੀਆਂ ਦੀ ਮੰਗ ਹੈ, ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਕੱਚੇ ਮੁਲਾਜ਼ਮਾਂ ਤੋਂ ਪੱਕੇ ਮੁਲਾਜ਼ਮਾਂ ਵਿੱਚ ਕਰੇ।

ਇਸ ਮੌਕੇ ਇਨ੍ਹਾਂ ਕਰਮਚਾਰੀਆ ਵੱਲੋਂ ਡੀਸੀ ਪੇਅ ਕਮਿਸ਼ਨ ਦੇ ਤਹਿਤ ਤਨਖਾਹ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਦਾ ਕਹਿਣਾ ਹੈ, ਕਿ ਉਨ੍ਹਾਂ ਦੀ ਤਨਖਾਹ ਬਹੁਤ ਹੀ ਜ਼ਿਆਦਾ ਘੱਟ ਹੈ। ਜਿਸ ਨਾਲ ਘਰ ਦਾ ਗੁਜ਼ਾਰਾ ਵੀ ਨਹੀਂ ਚੱਲ ਰਿਹਾ। ਜਿਸ ਕਰਕੇ ਉਹ ਆਰਥਿਕ ਤੰਗ ਕਰਨ ਨਰਕ ਭਰੀ ਜ਼ਿੰਦਗੀ ਜਿਓ ਲਈ ਮਜ਼ਬੂਰ ਹਨ।

ਮੀਡੀਆ ਨਾਲ ਗੱਲਬਾਤ ਦੌਰਾਨ ਸੂਬਾ ਪ੍ਰਧਾਨ ਨੇ ਕਿਹਾ, ਕਿ ਅਸੀਂ ਪਹਿਲਾਂ ਵੀ ਆਪਣੀਆਂ ਮੰਗਾਂ ਨੂੰ ਲੈਕੇ ਹੜਤਾਲ ਕੀਤੀ ਸੀ। ਜਿਸ ਤੋਂ ਬਾਅਦ ਸਿਹਤ ਮੰਤਰੀ ਸਾਡੇ ਨਾਲ ਮੀਟਿੰਗ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਨੇ ਸਾਰੀਆ ਮੰਗਾਂ ਜਲਦ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ। ਪਰ ਹਾਲੇ ਤੱਕ ਸਿਹਤ ਮੰਤਰੀ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।

ਉਨ੍ਹਾਂ ਨੇ ਕਿਹਾ, ਕਿ ਅਸੀਂ 14 ਅਤੇ 15 ਤਰੀਕ ਨੂੰ ਮੁਕੰਮਲ ਹੜਤਾਲ ਕਰਾਂਗੇ ਅਤੇ 15 ਅਗਸਤ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਵਾਂਗੇ।
ਇਹ ਵੀ ਪੜ੍ਹੋ:YPS ਚੌਂਕ ’ਤੇ ਅਧਿਆਪਕ ਅਤੇ ਪੁਲਿਸ ਵਿਚਾਲੇ ਹੋਈ ਝੜਪ, ਦੇਖੋ ਤਸਵੀਰਾਂ

ABOUT THE AUTHOR

...view details