ਪਟਿਆਲਾ: ਨਸ਼ੇ 'ਤੇ ਠੱਲ ਲਾਉਣ ਦੇ ਪੰਜਾਬ ਸਰਕਾਰ(Government of Punjab) ਅਤੇ ਪੰਜਾਬ ਪੁਲਿਸ(Punjab Police) ਵਲੋਂ ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪਰ ਸਰਕਾਰ ਦੇ ਦਾਅਵਿਆਂ ਦੀ ਪੋਲ ਮੁੱਖ ਮੰਤਰੀ ਦੇ ਸ਼ਾਹੀ ਸ਼ਹਿਰ ਪਟਿਆਲਾ 'ਚ ਖੁੱਲ੍ਹਦੀ ਨਜ਼ਰ ਆਈ। ਜਿਥੇ ਪਟਿਆਲਾ ਕੇਂਦਰੀ ਜੇਲ੍ਹ(Patiala Central Jail) 'ਚ ਬੰਦ ਕੈਦੀਆਂ ਨੂੰ ਨਸ਼ਾ ਸਪਲਾਈ ਕਰਦਾ ਵੀ.ਸੀ ਓਪਰੇਟਰ ਜੇਲ੍ਹ ਪ੍ਰਸ਼ਾਸਨ ਨੇ ਗ੍ਰਿਫ਼ਤਾਰ ਕੀਤਾ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਵੀ.ਸੀ ਓਪਰੇਟਰ ਕੋਲੋਂ 50 ਗ੍ਰਾਮ ਅਫੀਮ, 50 ਗ੍ਰਾਮ ਸੁਲਫਾ ਅਤੇ ਅੱਠ ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਥੇ ਉਨ੍ਹਾਂ ਅਗਲੀ ਕਾਰਵਾਈ ਸ਼ੁਰੂ ਕੀਤੀ ਹੈ।
Drug Smuggler:ਜੇਲ੍ਹ 'ਚ ਨਸ਼ਾ ਸਪਲਾਈ ਕਰਦਾ ਵੀ.ਸੀ ਓਪਰੇਟਰ ਕਾਬੂ - Government of Punjab
ਇਸ ਸਬੰਧੀ ਜਾਣਕਾਰੀ ਦਿੰਦਿਆਂ ਤ੍ਰਿਪੜੀ ਦੇ ਥਾਣਾ ਮੁਖੀ ਹੈਰੀ ਬੋਪਾਰਏ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ 'ਤੇ ਉਨ੍ਹਾਂ ਵੀ.ਸੀ ਓਪਰੇਟਰ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਜੇਲ੍ਹ 'ਚ ਕੈਦੀਆਂ ਨੂੰ ਨਸ਼ੇ ਦੀ ਸਪਲਾਈ ਕਰਦਾ ਸੀ, ਜਿਸ ਨੂੰ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤ੍ਰਿਪੜੀ ਦੇ ਥਾਣਾ ਮੁਖੀ ਹੈਰੀ ਬੋਪਾਰਏ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ 'ਤੇ ਉਨ੍ਹਾਂ ਵੀ.ਸੀ ਓਪਰੇਟਰ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਜੇਲ੍ਹ 'ਚ ਕੈਦੀਆਂ ਨੂੰ ਨਸ਼ੇ ਦੀ ਸਪਲਾਈ ਕਰਦਾ ਸੀ, ਜਿਸ ਨੂੰ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਕਿ ਉਮੀਦ ਹੈ ਪੁੱਛਗਿਛ ਦੌਰਾਨ ਮੁਲਜ਼ਮ ਕੋਲੋਂ ਹੋਰ ਵੀ ਵੱਡੇ ਖੁਲਾਸੇ ਹੋਣਗੇ।
ਇਹ ਵੀ ਪੜ੍ਹੋ:ਨਸ਼ਾ, ਹਥਿਆਰ ਅਤੇ 35 ਲੱਖ ਡਰੱਗ ਮਨੀ ਸਮੇਤ 3 ਨਸ਼ਾ ਤਸਕਰ ਗ੍ਰਿਫ਼ਤਾਰ