ਪਟਿਆਲਾ:ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਕੈਬਨਿਟ ਮੰਤਰੀ ਪਰਗਟ ਸਿੰਘ ਪਹੁੰਚੇ। ਇਸ ਮੌਕੇ ਮੰਤਰੀ ਪਰਗਟ ਸਿੰਘ ਨੇ ਗੁਰੂ ਤੇਗ ਬਹਾਦਰ ਹਾਲ ਵਿੱਚ ਕਰਵਾਇਆ ਗਿਆ ਸਾਲਾਨਾ ਖੇਡ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।
ਇਹ ਵੀ ਪੜੋ:Assembly Election 2022: ਅੱਜ ਸੂਬੇ ਦੀ ਜਨਤਾ ਨੂੰ ਵੱਡਾ ਤੋਹਫ਼ਾ ਦੇਣਗੇ ਮੁੱਖ ਮੰਤਰੀ ਚੰਨੀ
ਇਸ ਮੌਕੇ ‘ਤੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਤੇ ਖੇਡਾਂ ਸਬੰਧੀ ਪੰਜਾਬੀ ਯੂਨੀਵਰਸਿਟੀ (Punjabi University) ਬਹੁਤ ਜ਼ਿਆਦਾ ਅੱਗੇ ਵਧ ਰਹੀ ਹੈ ਅਤੇ ਚੰਗੇ-ਚੰਗੇ ਹੋਣਹਾਰ ਖਿਡਾਰੀ ਯੂਨੀਵਰਸਿਟੀ ਵਿੱਚ ਆਪਣੀ ਪੜ੍ਹਾਈ ਪੂਰੀ ਕਰਕੇ ਪੂਰੇ ਦੇਸ਼ ਦਾ ਨਾਮ ਰੋਸ਼ਨ ਕਰ ਰਹੇ ਹਨ, ਜਿਹਨਾਂ ਨੂੰ ਇਨਾਮ ਵੰਡ ਮੈਨੂੰ ਬਹੁਤ ਖੁਸ਼ੀ ਹੋਈ ਹੈ।