ਪਟਿਆਲਾ : ਸ਼ਹਿਰ ਦੇ ਤ੍ਰਿਪੜੀ ਇਲਾਕੇ ਵਿੱਚ ਆਪਸੀ ਝਗੜੇ ਦੌਰਾਨ ਇੱਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪੀੜਤ ਵਿਅਕਤੀ ਨੇ ਦੱਸਿਆ ਕਿ ਉਸ ਦਾ ਨੇੜਲੇ ਇਲਾਕੇ 'ਚ ਰਹਿਣ ਵਾਲੇ ਫੌਜੀ ਨਾਂਅ ਦੇ ਇੱਕ ਵਿਅਕਤੀ ਨਾਲ ਕਿਸੇ ਗੱਲ 'ਤੇ ਝਗੜਾ ਹੋਇਆ ਸੀ। ਕੁੱਟਮਾਰ ਕਰਨ ਵਾਲੇ ਵਿਅਕਤੀ ਤੋਂ ਪਹਿਲਾਂ ਉਸ ਦਾ ਪਿਤਾ ਪਾਣੀ ਲੈਣ ਆਇਆ ਸੀ, ਉਸ ਨੇ ਪਾਣੀ ਦੇਣ ਤੋਂ ਇਨਕਾਰ ਕੀਤਾ।
ਬਜ਼ੁਰਗ ਵਿਅਕਤੀ ਦੀ ਕੀਤੀ ਬੇਰਿਹਮੀ ਨਾਲ ਕੁੱਟਮਾਰ ਕੁੱਝ ਸਮੇਂ ਬਾਅਦ ਦੂਜੀ ਧਿਰ ਦੇ ਲੋਕ ਕਈ ਅਣਪਛਾਤੇ ਲੋਕਾਂ ਨੂੰ ਨਾਲ ਲੈ ਕੇ ਆਏ ਅਤੇ ਉਸ ਨੂੰ ਜਬਰਨ ਇੱਕ ਉਜਾੜ ਵਾਲੀ ਥਾਂ 'ਤੇ ਲੈ ਗਏ। ਉਥੇ ਉਨ੍ਹਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੀੜਤ ਵਿਅਕਤੀ ਦੇ ਸਰੀਰ 'ਤੇ ਕਈ ਗੰਭੀਰ ਸੱਟਾਂ ਲੱਗੀਆਂ ਹਨ ਜੋ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਜੇਰੇ ਇਲਾਜ ਹੈ।
ਇਸ ਬਾਰੇ ਦੱਸਦੇ ਹੋਏ ਤ੍ਰਿਪੜੀ ਦੇ ਥਾਣਾ ਇੰਚਾਰਜ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਉਨ੍ਹਾਂ ਵੱਲੋਂ ਪੀੜਤ ਵਿਅਕਤੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਦੋਹਾਂ ਧਿਰਾਂ ਵਿਚਾਲੇ ਝਗੜੇ ਦੇ ਕਾਰਨ ਦੀ ਜਾਂਚ ਕਰਨਗੇ, ਦੋਸ਼ੀ ਪਾਏ ਜਾਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।