ਪਟਿਆਲਾ: ਮ੍ਰਿਤਕ ਬਿਜਲੀ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ 36 ਘੰਟੇ ਬੀਤਣ ਤੋਂ ਬਾਅਦ ਵੀ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਨੌਕਰੀ ਨਹੀਂ ਮਿਲੇਗੀ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਇਸ ਤਰ੍ਹਾਂ ਹੀ ਜਾਰੀ ਰਹੇਗਾ। ਮ੍ਰਿਤਕ ਬਿਜਲੀ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਨੂੰ ਲੈ ਕੇ ਦੂਜੇ ਦਿਨ ਵੀ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ।
ਮ੍ਰਿਤਕ ਬਿਜਲੀ ਕਾਮਿਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ - Patiala protest news
ਮ੍ਰਿਤਕ ਬਿਜਲੀ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਧਰਨਾਕਾਰੀਆਂ ਨੇ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ।
ਬਿਜਲੀ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ ਪ੍ਰਦਰਸ਼ਨ
ਧਰਨੇ ਦੀ ਅਗਵਾਈ ਕਰ ਰਹੇ ਅਜੇ ਕੁਮਾਰ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਇੰਨੀ ਜ਼ਿਆਦਾ ਠੰਢ ਤੋਂ ਬਾਅਦ ਵੀ ਟੈਂਕੀ 'ਤੇ ਬੈਠੇ ਰਹੇ ਤੇ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਅਜੇ ਕੁਮਾਰ ਨੇ ਦੱਸਿਆ ਕਿ ਪਾਣੀ ਦੀ ਟੈਂਕੀ 'ਤੇ 8 ਲੋਕ ਧਰਨਾ ਦੇ ਰਹੇ ਹਨ, ਜਿਨ੍ਹਾਂ 'ਚੋਂ ਇੱਕ ਮਹਿਲਾ ਵੀ ਸ਼ਾਮਲ ਹੈ, ਜਿਸ ਦੀ ਠੰਡ ਕਾਰਨ ਤਬੀਅਤ ਵੀ ਖ਼ਰਾਬ ਹੋ ਗਈ ਪਰ ਮਹਿਲਾ ਦੀ ਸੰਘਰਸ਼ ਲਗਾਤਾਰ ਜਾਰੀ ਹੈ।
ਧਰਨਾਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਸੰਘਰਸ਼ 2004 ਤੋਂ ਲਗਾਤਾਰ ਚੱਲਦਾ ਆ ਰਿਹਾ ਹੈ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।