ਪਟਿਆਲਾ: ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਵਲੋਂ ਸ਼ਹਿਰ 'ਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ 'ਤੇ ਨਰਾਜ਼ਗੀ ਪ੍ਰਗਟਾਈ ਹੈ।
ਕਿਸਾਨਾਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪਟਿਆਲਾ ਵਿਖੇ ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਮੌਜੂਦਾ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਵੱਲੋਂ ਸ਼ਹਿਰ 'ਚ ਸਥਿਤ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿਖੇ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਜਾ ਕੇ ਮੰਗ ਪੱਤਰ ਸੌਂਪਣ ਦੀ ਗੱਲ ਕਹੀ। ਕਿਸਾਨਾਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ।
ਆਪਣੀ ਮੰਗਾਂ ਪੂਰੀਆਂ ਨਾ ਹੋਣ ਨੂੰ ਲੈ ਕੇ ਕਿਸਾਨਾਂ ਨੇ ਈਟੀਵੀ ਭਾਰਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨਰਾਜ਼ਗੀ ਪ੍ਰਗਟਾਉਂਦੇ ਹੋਏ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ। ਦੋਹਾਂ ਸਰਕਾਰਾਂ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰਨ ਦੇ ਵਾਅਦੇ ਤਾਂ ਕੀਤੇ ਗਏ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਇਸ ਵਾਰ ਚੋਣਾਂ ਦੌਰਾਨ ਉਹ ਉਸ ਨੂੰ ਹੀ ਵੋਟ ਪਾਉਣਗੇ ਜੋ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰੇਗਾ।