ਧੁਰੀ: ਸਰਕਾਰ ਵੱਲੋਂ ਜਲਦ ਹੀ ਗੰਨੇ ਦੀ ਫ਼ਸਲ ਦੀ ਬਕਾਇਆ ਰਕਮ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਲੰਬਾ ਸਮਾਂ ਬੀਤ ਜਾਣ ਮਗਰੋਂ ਵੀ ਬਕਾਇਆ ਰਕਮ ਨਾ ਮਿਲਣ 'ਤੇ ਕਿਸਾਨਾਂ ਨੇ ਸ਼ੂਗਰ ਮਿੱਲਾਂਦੇ ਵਿਰੁੱਧ ਮਰਨ ਵਰਤ ਸ਼ੁਰੂ ਕਰ ਦਿੱਤਾ। 7 ਦਿਨ ਬੀਤ ਜਾਣ ਮਗਰੋਂ ਵੀ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਗੰਨੇ ਦੀ ਬਕਾਇਆ ਰਾਸ਼ੀ ਲਈ ਭੁੱਖ ਹੜਤਾਲ 'ਤੇ ਬੈਠੇ ਕਿਸਾਨ - Farmers
ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ। ਕਾਫ਼ੀ ਸਮਾਂ ਬੀਤੇ ਜਾਣ 'ਤੇ ਵੀ ਅਜੇ ਤੱਕ ਸ਼ੂਗਰ ਮਿੱਲਾਂ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਨਹੀਂ ਦਿੱਤੀ ਗਈ ਹੈ। ਇਸਨੂੰ ਲੈ ਕੇ ਧੁਰੀ ਵਿਖੇ ਕਿਸਾਨਾਂ ਨੇ ਸ਼ੂਗਰ ਮਿੱਲਾਂ ਦੇ ਵਿਰੁੱਧ ਭੁੱਖ ਹੜਤਾਲ ਕੀਤੀ ਹੈ।
ਗੰਨੇ ਦੀ ਬਕਾਇਆ ਰਾਸ਼ੀ ਲਈ ਭੁੱਖ ਹੜਤਾਲ ਤੇ ਬੈਠੇ ਕਿਸਾਨ
ਕਿਸਾਨਾਂ ਵੱਲੋਂ ਲਗਾਤਾਰ ਭੁੱਖ ਹੜਤਾਲ ਜਾਰੀ ਰੱਖਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਧਰਨੇ ਵਾਲੀ ਥਾਂ ਉੱਤੇ ਧਾਰਾ 144 ਲਾਗੂ ਕਰ ਦਿੱਤੀ ਹੈ। ਕਿਸਾਨਾਂ ਨੂੰ ਧਰਨੇ ਵਿੱਚ ਸ਼ਾਮਲ ਨਾ ਹੋਣ ਲਈ ਨੋਟਿਸ ਭੇਜੇ ਜਾ ਰਹੇ ਹਨ।
ਧਰਨੇ ਉੱਤੇ ਬੈਠੇ ਕਿਸਾਨਾਂ ਨੇ ਦੱਸਿਆ ਕਿ ਉਹ ਪ੍ਰਸ਼ਾਸਨ ਵੱਲੋਂ ਭੇਜੇ ਗਏ ਨੋਟਿਸ ਅਤੇ ਧਾਰਾ 144 ਦੇ ਲਾਗੂ ਹੋਣ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਨੂੰ ਗੰਨੇ ਦੀ ਫਸਲ ਦੀ ਬਕਾਇਆ ਰਕਮ ਨਹੀਂ ਮਿਲ ਜਾਂਦੀ ਉਹ ਲਗਾਤਾਰ ਧਰਨਾ ਜਾਰੀ ਰੱਖਣਗੇ। ਸੁਣਵਾਈ ਨਾ ਕੀਤੇ ਜਾਣ ਤੇ ਸੂਬਾ ਪੱਧਰ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।