ਨਾਭਾ: ਪੰਜਾਬ ਵਿੱਚ ਦਿਨੋਂ-ਦਿਨ ਭੇਦ ਭਰੇ ਹਾਲਾਤਾਂ ਦੇ ਵਿਚ ਹੋ ਰਹੀਆਂ ਮੌਤਾਂ ਗੰਭੀਰ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਨਾਭਾ ਬਲਾਕ ਦੇ ਪਿੰਡ ਰਾਮਗੜ੍ਹ ਦੇ ਰਹਿਣ ਵਾਲੇ 32 ਸਾਲਾਂ ਨੌਜਵਾਨ ਅੰਮ੍ਰਿਤਪਾਲ ਸਿੰਘ ਨਾਭਾ ਬੌਟਲਿੰਗ ਗੈਸ ਪਲਾਂਟ ਵਿੱਚ ਠੇਕੇਦਾਰੀ ਸਿਸਟਮ ਅਧੀਨ ਪਿਛਲੇ ਕਈ ਸਾਲਾਂ ਤੋਂ ਕੰਮ ਕਰਦਾ ਆ ਰਿਹਾ ਸੀ। ਉਸ ਦੀ ਪਿਛਲੇ ਤਿੰਨ ਦਿਨ ਪਹਿਲਾਂ ਗੈਸ ਪਲਾਂਟ ਵਿੱਚ ਚੈਨ ਤੋਂ ਪੈਰ ਸਲਿੱਪ ਹੋਣ ਕਾਰਨ ਸਿਰ 'ਤੇ ਸੱਟ ਵੱਜਣ ਦੇ ਚੱਲਦਿਆਂ ਮੌਤ ਹੋ ਗਈ।
ਨਾਭਾ 'ਚ ਬੌਟਲਿੰਗ ਗੈਸ ਪਲਾਂਟ ਦੀ ਮੈਨੇਜਮੈਂਟ ਵਿਰੁੱਧ ਕਿਸਾਨਾਂ ਨੇ ਲਾਇਆ ਧਰਨਾ ਪੀੜਤ ਪਰਿਵਾਰ ਬਹੁਤ ਹੀ ਗ਼ਰੀਬ ਪਰਿਵਾਰ ਹੈ। ਇਸ ਦੇ ਤਹਿਤ ਕਾਰਵਾਈ ਨਾ ਹੁੰਦਿਆਂ ਵੇਖ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਵੱਖ-ਵੱਖ ਭਾਰਤੀ ਜਥੇਬੰਦੀਆਂ ਦੇ ਵੱਲੋਂ ਪੀੜਤ ਪਰਿਵਾਰ ਦੇ ਹੱਕ ਵਿੱਚ ਨਾਭਾ ਦੇ ਮੁੱਖ ਚੌਕ ਬੋੜਾ ਗੇਟ ਵਿਖੇ ਨਾਭਾ ਬੌਟਲਿੰਗ ਗੈਸ ਪਲਾਂਟ ਦੀ ਮੈਨੇਜਮੈਂਟ ਦੇ ਖਿਲਾਫ ਚੱਕਾ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਹੁਣ ਪੀੜਤ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।
ਨਾਭਾ 'ਚ ਬੌਟਲਿੰਗ ਗੈਸ ਪਲਾਂਟ ਦੀ ਮੈਨੇਜਮੈਂਟ ਵਿਰੁੱਧ ਕਿਸਾਨਾਂ ਨੇ ਲਾਇਆ ਧਰਨਾ ਇਸ ਮੌਕੇ ਜਥੇਬੰਦੀ ਦੇ ਆਗੂ ਦਰਸ਼ਨ ਸਿੰਘ ਬੇਲੂਮਾਜਰਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਨੇ ਕਿਹਾ ਕਿ ਗੈਸ ਪਲਾਂਟ ਵਿੱਚ ਕੰਮ ਕਰਨ ਦੌਰਾਨ ਨੌਜਵਾਨ ਦੀ ਚੇਨ ਤੋਂ ਪੈਰ ਸਲਿੱਪ ਹੋਣ ਕਾਰਨ ਮੌਤ ਹੋ ਗਈ ਸੀ। ਅਸੀਂ ਗੈਸ ਪਲਾਂਟ ਦੀ ਮੈਨੇਜਮੈਂਟ ਦੀ ਪ੍ਰਬੰਧਕ ਦੇ ਖਿਲਾਫ ਪਰਚਾ ਦਰਜ ਕਰਵਾਉਣ ਦੇ ਲਈ ਆਪਣੀ ਲੜਾਈ ਲੜ੍ਹ ਰਹੇ ਹਾਂ। ਇਹ ਜੋ ਹਾਦਸਾ ਵਾਪਰਿਆ ਹੈ ਇਹ ਪਲਾਂਟ ਮੈਨੇਜਰ ਦੀ ਅਣਗਹਿਲੀ ਦੇ ਕਾਰਨ ਹੀ ਵਾਪਰਿਆ ਹੈ। ਜਦੋਂ ਤੱਕ ਪਲਾਂਟ ਦੀ ਮੈਨੇਜਮੈਂਟ ਦੇ ਖ਼ਿਲਾਫ਼ ਪਰਚਾ ਦਰਜ ਨਹੀਂ ਹੁੰਦਾ ਅਸੀਂ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖਾਂਗੇ ਤੇ ਚੱਕਾ ਵੀ ਜਾਮ ਰਹੇਗਾ।
ਇਸ ਮੌਕੇ ਨਾਭਾ ਦੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੋ ਕਿ ਗੈਸ ਪਲਾਂਟ ਵਿੱਚ ਕੰਮ ਦੇ ਦੌਰਾਨ ਉਸ ਮੌਤ ਹੋ ਗਈ। ਇਹ ਨੌਜਵਾਨ ਠੇਕੇਦਾਰੀ ਸਿਸਟਮ ਵਿੱਚ ਕੰਮ ਕਰਦਾ ਸੀ ਅਤੇ ਪ੍ਰਸ਼ਾਸਨ ਇਨ੍ਹਾਂ ਦੀ ਮਦਦ ਕਰਨ ਦੇ ਲਈ ਤਿਆਰ ਹੈ। ਪੀੜਤ ਪਰਿਵਾਰ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।