ਪੰਜਾਬ

punjab

ETV Bharat / city

ਯੂਥ ਅਕਾਲੀ ਦਲ ਬਾਦਲ ਦਾ ਸਾਬਕਾ ਜਨਰਲ ਸਕੱਤਰ ਯੂਥ ਅਕਾਲੀ ਦਲ ਡੈਮੋਕ੍ਰੇਟਿਕ ਵਿੱਚ ਸ਼ਾਮਿਲ - ਮਨਜੀਤ ਸਿੰਘ ਮੱਲੇਵਾਲ

ਪਿੰਡ ਮੱਲੇਵਾਲਾ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਮਨਜੀਤ ਸਿੰਘ ਮੱਲੇਵਾਲ ਯੂਥ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਨੂੰ ਡੈਮੋਕ੍ਰੇਟਿਕ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ।

ਤਸਵੀਰ
ਤਸਵੀਰ

By

Published : Oct 15, 2020, 8:01 PM IST

ਨਾਭਾ: ਇੱਕ ਪਾਸੇ ਜਿੱਥੇ ਪੰਜਾਬ ਵਿੱਚ ਕਿਸਾਨੀ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਹੈ ਉਥੇ ਹੀ ਸਿਆਸੀ ਪਾਰਟੀਆਂ ਵਿੱਚ ਅਦਲਾ ਬਦਲੀ ਦਾ ਵੀ ਦੌਰ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦਿਆਂ ਨਾਭਾ ਬਲਾਕ ਦੇ ਪਿੰਡ ਮੱਲੇਵਾਲਾ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮਨਜੀਤ ਸਿੰਘ ਮੱਲੇਵਾਲ ਯੂਥ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਨੂੰ ਡੈਮੋਕ੍ਰੇਟਿਕ ਪਾਰਟੀ ਵਿੱਚ ਸ਼ਾਮਿਲ ਕੀਤਾ।

ਯੂਥ ਅਕਾਲੀ ਦਲ ਬਾਦਲ ਦਾ ਸਾਬਕਾ ਜਨਰਲ ਸਕੱਤਰ ਯੂਥ ਅਕਾਲੀ ਦਲ ਡੈਮੋਕ੍ਰੇਟਿਕ ਵਿੱਚ ਸ਼ਾਮਿਲ
ਢੀਂਡਸਾ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਬੁਲਾ ਕੇ ਜੋ ਵਤੀਰਾ ਕੀਤਾ ਉਹ ਬਿਲਕੁਲ ਗ਼ਲਤ ਸੀ ਅਤੇ ਅਸੀਂ ਉਸ ਦੀ ਨਿਖੇਧੀ ਕਰਦੇ ਹਾਂ ਜੇਕਰ ਉਨ੍ਹਾਂ ਕਿਸਾਨਾਂ ਨਾਲ ਗੱਲ ਨਹੀਂ ਕਰਨੀ ਸੀ ਤਾਂ ਉਨ੍ਹਾਂ ਨੂੰ ਬੁਲਾਉਣ ਦੀ ਕੀ ਲੋੜ ਸੀ। ਪਰਮਿੰਦਰ ਢੀਂਡਸਾ ਨੇ ਬੀਜੇਪੀ ਨੂੰ ਆੜੇ ਹੱਥ ਲੈਂਦੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ 10 ਕੇਂਦਰੀ ਮੰਤਰੀ ਪੰਜਾਬ ਵਿੱਚ ਕਿਸਾਨਾਂ ਨੂੰ ਸਮਝਾਉਣ ਲਈ ਭੇਜ ਰਹੀ ਹੈ ਤੇ ਦੂਜੇ ਪਾਸੇ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਉਨ੍ਹਾਂ ਨੂੰ ਬੇਇਜ਼ਤ ਕਰ ਰਹੀ ਹੈ ਕਿਉਂਕਿ ਦਿੱਲੀ ਵਿਖੇ ਨਾ ਹੀ ਕੋਈ ਮੰਤਰੀ ਸੀ ਨਾ ਪ੍ਰਧਾਨ ਮੰਤਰੀ ਸੀ ਅਤੇ ਕਿਸਾਨਾਂ ਨੂੰ ਬੀਜੇਪੀ ਸਰਕਾਰ ਬੇਵਕੂਫ਼ ਬਣਾ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਵੱਲੋਂ 19 ਤਰੀਕ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਉੱਤੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਪਹਿਲਾ ਮਤਾ ਪਾਸ ਕੀਤਾ ਸੀ ਉਹ ਕੇਂਦਰ ਨੂੰ ਨਹੀਂ ਭੇਜਿਆ ਅਤੇ ਹੁਣ ਦੁਬਾਰਾ ਸੈਸ਼ਨ ਬੁਲਾ ਰਹੇ ਹਨ ਇਹ ਤਾਂ ਪਹਿਲਾਂ ਹੀ ਪਾ ਦੇਣਾ ਚਾਹੀਦਾ ਸੀ। ਪਰਮਿੰਦਰ ਸਿੰਘ ਢੀਂਡਸਾ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਨਵਜੋਤ ਸਿੰਘ ਸਿੱਧੂ ਦਾ ਭਲਾ ਨਹੀਂ ਸੋਚ ਸਕਦੀ ਅਤੇ ਪਹਿਲਾਂ ਉਸ ਨੂੰ ਘਰ ਬਿਠਾ ਕੇ ਰੱਖਿਆ ਅਤੇ ਉਸ ਦਾ ਮਹਿਕਮਾ ਵੀ ਖੋਹ ਲਿਆ ਅਤੇ ਨਵਜੋਤ ਸਿੰਘ ਸਿੱਧੂ ਨੂੰ ਅਲੱਗ ਪਾਰਟੀ ਬਣਾ ਕੇ ਲੋਕਾਂ ਦਾ ਭਲਾ ਕਰਨਾ ਚਾਹੀਦਾ ਹੈ ਕਿਉਂਕਿ ਕਾਂਗਰਸ ਸਰਕਾਰ ਪੰਜਾਬ ਵਿੱਚ ਭਲਾ ਨਹੀਂ ਕਰ ਸਕਦੀ, ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਾਡਾ ਸਾਰਿਆਂ ਨਾਲ ਸੰਪਰਕ ਹੋ ਰਿਹਾ ਹੈ ਅਤੇ ਅਸੀਂ ਸਭ ਤੋਂ ਪਹਿਲਾਂ ਅਲੱਗ ਪਾਰਟੀ ਬਣਾ ਕੇ ਸਾਰਿਆਂ ਨੂੰ ਸੱਦਾ ਦਿੱਤਾ ਸੀ।ਵਿਜੇ ਸਾਂਪਲਾ ਉੱਤੇ ਹੋਏ ਹਮਲੇ ਬਾਰੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਦਾ ਗੁੱਸਾ ਬਿਲਕੁਲ ਜਾਇਜ਼ ਹੈ ਅਸੀਂ ਵੀ ਕਿਸਾਨਾਂ ਦੇ ਨਾਲ ਹਾਂ।ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋ ਰਹੀ ਲਗਾਤਾਰ ਬੇਅਦਬੀਆਂ ਬਾਰੇ ਪਰਮਿੰਦਰ ਢੀਂਡਸਾ ਨੇ ਕੈਪਟਨ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਕਿਹਾ ਕੀ ਕੈਪਟਨ ਸਰਕਾਰ ਨੂੰ ਪਤਾ ਲਗਾਉਣਾ ਚਾਹੀਦਾ ਹੈ ਕਿ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰੇ ਨੇ ਉਸ ਪਿੱਛੇ ਕਿਹੜੀਆਂ ਤਾਕਤਾਂ ਦਾ ਹੱਥ ਹੈ।ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਡੈਮੋਕਰੇਟਿਕ ਪਾਰਟੀ ਵਿੱਚ ਸ਼ਾਮਿਲ ਹੋਏ ਮਨਜੀਤ ਸਿੰਘ ਮੱਲੇਵਾਲ ਨੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਮੈਂ ਡੈਮੋਕ੍ਰੇਟਿਕ ਪਾਰਟੀ ਦਾ ਪੱਲਾ ਫੜਿਆ ਹੈ ਅਸੀਂ ਪਾਰਟੀ ਵਿੱਚ ਤਨਦੇਹੀ ਨਾਲ ਕੰਮ ਕਰਾਂਗੇ।

ABOUT THE AUTHOR

...view details