ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਪੰਜਾਬੀ ਕੇਂਦਰ ਦੇ ਸੈਮੀਨਾਰ ਹਾਲ ਵਿਖੇ ਅੱਜ ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਅੰਮ੍ਰਿਤਸਰ ਦੇ ਸਿੱਖ ਅਜਾਇਬ ਘਰ ਚ ਲਗਾਉਣ ਦਾ ਮਤਾ ਪਾਸ ਕੀਤਾ।
ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਾਉਣ ਦਾ ਮਤਾ ਪਾਸ - Sikh Museum
ਗਿਆਨੀ ਗੁਰਦਿੱਤ ਸਿੰਘ ਨੇ ਸਿੱਖ ਇਤਿਹਾਸ ਉੱਤੇ ਖੋਜ ਕਰਕੇ ਕਈ ਕਿਤਾਬਾਂ ਲਿਖੀਆਂ ਅਤੇ ਸਿੱਖੀ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਬਹੁਤ ਵੱਡਾ ਯੋਗਦਾਨ ਦਿੱਤਾ ਸੀ। ਇਸ ਕਾਰਨ ਵੱਖ-ਵੱਖ ਸੰਸਥਾਵਾਂ ਵੱਲੋਂ ਉਨ੍ਹਾਂ ਦੀ ਤਸਵੀਰ ਨੂੰ ਸਿੱਖ ਅਜਾਇਬ ਘਰ 'ਚ ਲਾਉਣ ਲਈ ਮਤਾ ਪਾਸ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਗਿਆਨੀ ਗੁਰਦਿੱਤ ਸਿੰਘ ਨੇ ਸਿੱਖ ਇਤਿਹਾਸ ਉੱਪਰ ਕਈ ਖੋਜਾਂ ਕੀਤੀਆਂ ਅਤੇ ਇਨ੍ਹਾਂ ਖੋਜਾਂ ਤੋਂ ਬਾਅਦ ਉਨ੍ਹਾਂ ਨੇ ਕਈ ਕਿਤਾਬਾਂ ਲਿਖੀਆਂ ਅਤੇ ਸਿੱਖੀ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਬਹੁਤ ਵੱਡਾ ਯੋਗਦਾਨ ਪਾਇਆ। ਜਿਸ ਨੂੰ ਲੈ ਕੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਵੱਖ-ਵੱਖ ਸੰਸਥਾਵਾ ਦੇ ਵਿਦਵਾਨਾਂ ਨੇ ਡਾ. ਬਲਕਾਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਸਾਂਝੀ ਮੀਟਿੰਗ ਕਰਕੇ ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਮਤਾ ਪਾਸ ਹੋਣ ਤੋਂ ਬਾਅਦ ਇਸ ਦੀ ਪ੍ਰਵਾਨਗੀ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖਤੀ ਰੂਪ ਵਿੱਚ ਭੇਜਿਆ ਜਾਵੇਗਾ ਅਤੇ ਜਿਸ ਤੋਂ ਬਾਅਦ ਹੀ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਿਚਾਰ ਕਰਕੇ ਇਸ ਮਤੇ ਉੱਪਰ ਮੋਹਰ ਲਗਾ ਸਕਦੀ ਹੈ।