ਪਟਿਆਲਾ: ਕੋਰੋਨਾ ਵਾਇਰਸ ਤੋਂ ਬਚਾਅ ਲਈ ਸੂਬਾ ਸਰਕਾਰ ਵੱਲੋਂ ਲਾਏ ਗਏ ਕਰਫ਼ਿਊ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਕਾਲ ਸੈਂਟਰ ਸਥਾਪਤ ਕੀਤੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਡੀਸੀ ਕੁਮਾਰ ਅਮਿਤ ਦੀ ਅਗੁਵਾਈ 'ਚ ਕਿਸਾਨਾਂ ਦੀਆਂ ਬੀਜਾਂ, ਖਾਦਾਂ, ਕੀਟਨਾਸ਼ਕ ਅਤੇ ਖੇਤੀਬਾੜੀ ਨਾਲ ਸਬੰਧਤ ਕਿੱਤੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਅਤੇ ਬਲਾਕ 'ਤੇ ਕਾਲ ਸੈਂਟਰ ਸਥਾਪਤ ਕੀਤੇ ਗਏ ਹਨ ਜੋ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨਗੇ। ਉਨ੍ਹਾਂ ਜ਼ਿਲ੍ਹਾ ਪੱਧਰਾ ਕਾਲ ਸੈਂਟਰ 'ਤੇ ਸੰਪਰਕ ਕਰਨ ਲਈ ਕਿਸਾਨ ਮੋਬਾਇਲ ਨੰਬਰ 97810-25922 ਅਤੇ 98884-85899 'ਤੇ ਸੰਪਰਕ ਕਰ ਸਕਦੇ ਹਨ।
ਕਰਫ਼ਿਊ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਖੋਲ੍ਹੇ ਗਏ ਕਾਲ ਸੈਂਟਰ - ਕਾਲ ਸੈਂਟਰ
ਕੋਰੋਨਾ ਵਾਇਰਸ ਤੋਂ ਬਚਾਅ ਲਈ ਸੂਬਾ ਸਰਕਾਰ ਵੱਲੋਂ ਲਾਏ ਗਏ ਕਰਫ਼ਿਊ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਕਾਲ ਸੈਂਟਰ ਸਥਾਪਤ ਕੀਤੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਨ ਦੀ ਮੁਸ਼ਕਿਲ ਪੇਸ਼ ਨਾ ਆਵੇ।
ਇਸ ਦੇ ਨਾਲ ਹੀ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਲਾਕ ਪੱਧਰ 'ਤੇ ਵੀ ਕਾਲ ਸੈਂਟਰ ਸਥਾਪਤ ਕੀਤੇ ਗਏ ਹਨ, ਜਿਸ ਤਹਿਤ ਰਾਜਪੁਰਾ ਬਲਾਕ ਦੇ ਕਿਸਾਨ 9872304259, 9872604589, 9915011416 'ਤੇ ਫ਼ੋਨ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ ਬਲਾਕ ਪਟਿਆਲਾ ਦੇ ਕਿਸਾਨ 9814333388, 9779584487, 9501739428, ਬਲਾਕ ਨਾਭਾ 8054704473, 9780560004, ਬਲਾਕ ਭੁਨਰਹੇੜੀ ਅਤੇ ਸਨੌਰ 9779160950, 9815982309, ਬਲਾਕ ਘਨੌਰ 7307059201, ਬਲਾਕ ਸਮਾਣਾ ਅਤੇ ਪਾਤੜਾਂ 7009028646 ਅਤੇ ਖੇਤੀਬਾੜੀ ਸੰਦਾ ਸਬੰਧੀ ਕਿਸਾਨ 8295401033 'ਤੇ ਸੰਪਰਕ ਕਰ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਇਸ ਤੋਂ ਇਲਾਵਾ ਪੁੱਛਗਿੱਛ ਲਈ ਕਿਸਾਨ ਕਾਲ ਸੈਂਟਰ 1800-180-1551 'ਤੇ ਵੀ ਸੰਪਰਕ ਕਰ ਸਕਦੇ ਹਨ।