ਪਟਿਆਲਾ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਵੀ ਡਟੇ ਹੋਏ ਹਨ। ਕਿਸਾਨਾਂ ਦੇ ਦਿੱਲੀ ਸੰਘਰਸ਼ ਨੂੰ ਛੇ ਮਹੀਨੇ ਪੂਰੇ ਹੋਣ 'ਤੇ ਕਿਸਾਨ 26 ਮਈ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਤਹਿਤ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਕਿਸਾਨਾਂ ਦੀ ਹਮਾਇਤ ਕਰਦਿਆਂ ਆਪਣੇ ਪਟਿਆਲਾ ਅਤੇ ਅੰਮ੍ਰਿਤਸਰ ਸਥਿਤ ਘਰ ਦੀ ਛੱਤ 'ਤੇ ਕਾਲਾ ਝੰਡਾ ਲਹਿਰਾਇਆ ਗਿਆ ਹੈ। ਜਿਸ ਨੂੰ ਲੈਕੇ ਸਾਬਕਾ ਸਾਂਸਦ ਮੈਂਬਰ ਧਰਮਵੀਰ ਗਾਂਧੀ ਨੇ ਉਨ੍ਹਾਂ ਦੀ ਸ਼ਲਾਘਾ ਕੀਤੀ ਹੈ।
ਡਾ. ਧਰਮਵੀਰ ਗਾਂਧੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਵੀ ਕਿਸਾਨਾਂ ਦੀ ਹਮਾਇਤ 'ਚ 26 ਮਈ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਹੀ ਕਿਸਾਨਾਂ ਦਾ ਸਾਥ ਦੇਣ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ 'ਚੋਂ ਜਗਾਉਣ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ।