ਪਟਿਆਲਾ: ਸ਼ਹਿਰ 'ਚ ਕੋਰੋਨਾ ਪੌਜ਼ੀਟਿਵ ਪਹਿਲੇ ਮਰੀਜ਼ ਗੁਰਪ੍ਰੀਤ ਸਿੰਘ ਨੇ ਕੋਵਿਡ-19 ਦੀ ਜੰਗ ਜਿੱਤ ਲਈ ਹੈ। ਡਾਕਟਰਾਂ ਮੁਤਾਬਕ ਹੁਣ ਗੁਰਪ੍ਰੀਤ ਪੂਰੀ ਤਰ੍ਹਾਂ ਠੀਕ ਹੋ ਚੁੱਕਾ ਹੈ ਤੇ ਉਸ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ।
ਪਟਿਆਲਾ ਦੇ ਗੁਰਪ੍ਰੀਤ ਨੇ ਦਿੱਤੀ ਕੋਰੋਨਾ ਵਾਇਰਸ ਨੂੰ ਮਾਤ - Corona Virus
ਪਟਿਆਲਾ: ਸ਼ਹਿਰ 'ਚ ਕੋਰੋਨਾ ਪੌਜ਼ੀਟਿਵ ਪਹਿਲੇ ਮਰੀਜ਼ ਗੁਰਪ੍ਰੀਤ ਸਿੰਘ ਨੇ ਕੋਵਿਡ-19 ਦੀ ਜੰਗ ਜਿੱਤ ਲਈ ਹੈ। ਡਾਕਟਰਾਂ ਮੁਤਾਬਕ ਹੁਣ ਗੁਰਪ੍ਰੀਤ ਪੂਰੀ ਤਰ੍ਹਾਂ ਠੀਕ ਹੋ ਚੁੱਕਾ ਹੈ ਤੇ ਉਸ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਗੁਰਪ੍ਰੀਤ ਨੇ ਉਸ ਦਾ ਇਲਾਜ ਤੇ ਸਾਂਭ ਸੰਭਾਲ ਕਰਨ ਵਾਲੇ ਡਾਕਟਰਾਂ ਤੇ ਸਿਹਤ ਵਿਭਾਗ ਦੀ ਟੀਮ ਤੇ ਹੋਰਨਾਂ ਲੋਕਾਂ ਦਾ ਧੰਨਵਾਦ ਕੀਤਾ।
ਦੱਸਣਯੋਗ ਹੈ ਕਿ ਗੁਰਪ੍ਰੀਤ ਜ਼ਿਲ੍ਹੇ ਦਾ ਪਹਿਲਾ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਵਾਲਾ ਮਰੀਜ਼ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਕਮਿਸ਼ਨਰ ਨਗਰ ਨਿਗਮ ਪੂਨਮਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਗੁਰਪ੍ਰੀਤ ਸਿੰਘ ਨੂੰ ਕੋਰੋਨਾ ਵਾਇਰਸ ’ਤੇ ਜਿੱਤ ਪ੍ਰਾਪਤ ਕਰਨ ਲਈ ਹਸਪਤਾਲ ਪਹੁੰਚ ਕੇ ਵਧਾਈ ਦਿੱਤੀ।
ਗੁਰਪ੍ਰੀਤ ਨੇ ਉਸ ਦਾ ਇਲਾਜ ਤੇ ਸਾਂਭ ਸੰਭਾਲ ਕਰਨ ਵਾਲੀ ਡਾਕਟਰਾਂ ਤੇ ਸਿਹਤ ਵਿਭਾਗ ਦੀ ਟੀਮ ਤੇ ਹੋਰਨਾਂ ਲੋਕਾਂ ਨੂੰ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਉਹ ਇਸ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰੇਗਾ। ਇਸ ਮੌਕੇ ਡਾਕਟਰਾਂ ਨੇ ਉਸ ਨੂੰ ਖਿਆਲ ਰੱਖਣ ਤੇ ਕੁੱਝ ਹੋਰ ਸਮੇਂ ਲਈ ਇਕਾਂਤਵਾਸ 'ਚ ਰਹਿਣ ਦੀ ਸਲਾਹ ਦਿੱਤਾ।