ਪੰਜਾਬ

punjab

By

Published : Mar 16, 2020, 4:37 PM IST

ETV Bharat / city

ਪੰਜਾਬ ਸਰਕਾਰ ਅਕਾਲੀਆਂ ਨਾਲ ਕਰ ਰਹੀ ਹੈ ਧੱਕਾ: ਚੰਦੂਮਾਜਰਾ

ਹਰਿੰਦਰ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਅਕਾਲੀ ਵਰਕਰਾਂ 'ਤੇ ਲੋਕਾਂ ਦੇ ਆਟਾ ਦਾਲ ਸਕੀਮ ਦੇ ਕਾਰਡ ਕੱਟੇ ਜਾ ਰਹੇ ਹਨ।

ਅਕਾਲੀ ਦਲ ਦੇ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ
ਅਕਾਲੀ ਦਲ ਦੇ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਅੱਜ 3 ਸਾਲ ਪੂਰੇ ਹੋ ਚੁੱਕੇ ਹਨ। ਅਜਿਹੇ 'ਚ ਵਿਰੋਧੀ ਧਿਰ ਦੀਆਂ ਪਾਰਟੀਆਂ ਉਨ੍ਹਾਂ ਨੂੰ ਘੇਰਦੇ ਹੋਏ ਨਜ਼ਰ ਆ ਰਹੀਆਂ ਹਨ। ਇਸ ਮੌਕੇ ਹਲਕਾ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ ਨੇ ਕੈਪਟਨ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ।

ਪੰਜਾਬ ਸਰਕਾਰ ਅਕਾਲੀਆਂ ਨਾਲ ਕਰ ਰਹੀ ਧੱਕਾ: ਚੰਦੂਮਾਜਰਾ

ਹਰਿੰਦਰ ਸਿੰਘ ਚੰਦੂਮਾਜਰਾ ਨੇ ਆਪਣੇ ਘਰ 'ਚ ਪ੍ਰੈੱਸ ਕਾਨਫਰੰਸ ਕਰ ਪੱਤਰਕਾਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਣ ਬੁੱਝ ਕੇ ਅਕਾਲੀ ਵਰਕਰਾਂ ਤੇ ਲੋਕਾਂ ਦੇ ਆਟਾ ਦਾਲ ਸਕੀਮ ਦੇ ਕਾਰਡ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਤੋਂ ਹੀ 10 ਹਜ਼ਾਰ ਲੋਕਾਂ ਦੇ ਕਾਰਡ ਕੱਟੇ ਗਏ ਹਨ।

ਦੱਸਣਯੋਗ ਹੈ ਕਿ ਆਟਾ ਦਾਲ ਸਕੀਮ ਬਾਦਲ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਦੇ ਤਹਿਤ ਗਰੀਬ ਪਰਿਵਾਰ ਦੇ ਲੋਕਾਂ ਨੂੰ 2 ਰੁਪਏ ਪ੍ਰਤੀ ਕਿਲੋ ਕਣਕ ਦਿੱਤੀ ਜਾਂਦੀ ਸੀ। ਚੰਦੂਮਾਜਰਾ ਨੇ ਕਿਹਾ ਕਿ ਜਿਵੇਂ ਹੀ ਕੈਪਟਨ ਸਰਕਾਰ ਆਈ ਤਾਂ ਉਨ੍ਹਾਂ ਸਭ ਤੋਂ ਪਹਿਲਾ ਗਰੀਬ ਲੋਕਾਂ ਨੂੰ ਇਸ ਸਕੀਮ ਤੋਂ ਵਾਂਝਾ ਕੀਤਾ।

ਇਸ ਮੌਕੇ ਸਥਾਨਕ ਲੋਕਾਂ ਨੇ ਕਿਹਾ ਕਿ ਉਹ ਗਰੀਬ ਹਨ ਤੇ ਅਕਾਲੀ ਦਲ ਨਾਲ ਜੁੜੇ ਹਨ, ਇਸ ਲਈ ਉਨ੍ਹਾਂ ਦੇ ਕਾਰਡ ਕੱਟੇ ਜਾ ਰਹੇ ਹਨ।

ABOUT THE AUTHOR

...view details